- ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ
ਮਾਲੇਰਕੋਟਲਾ 14 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਕਿਸਾਨਾਂ ਨੂੰ ਹੁਣੇ ਤੋਂ ਹੀ ਜਾਗਰੂਕ ਕਰਨ ਲਈ ਖੇਤੀਬਾੜੀ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਵਾ ਰਿਹਾ ਹੈ ਤਾਂ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ।ਇਸੇ ਦੀ ਲਗਾਤਾਰਤਾ ਖੇਤੀਬਾੜੀ ਵਿਭਾਗ ਦੇ ਬਲਾਕ ਅਹਿਮਦਗੜ੍ਹ ਦੇ ਪਿੰਡ ਮੌਤਈ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ ਕੁਲਬੀਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬਾਰੇ ਜਾਗਰੂਕ ਕੀਤਾ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਜਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ, ਇਸ ਨੂੰ ਮਿੱਟੀ ਵਿਚ ਹੀ ਮਿਲਾਉਣ ਤੇ ਜ਼ੋਰ ਦਿੱਤਾ। ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਝੋਨੇ ਦੀ ਪਰਾਲੀ ਨੂੰ ਬਿਨਾਂ ਜਲਾਏ ਮਿੱਟੀ ਵਿਚ ਮਿਲਾਉਣ ਨਾਲ ਮਿੱਟੀ ਵਿਚ ਜੈਵਿਕ ਕਾਰਬਨ ਦੀ ਮਾਤਰਾ ਵਿਚ ਇਜ਼ਾਫਾ ਹੁੰਦਾ ਹੈ, ਮਿੱਟੀ ਦੀ ਬਣਤਰ ਸੁਧਰਦੀ ਹੈ, ਕਈ ਤਰ੍ਹਾਂ ਦੇ ਖ਼ੁਰਾਕ ਤੱਤ ਮਿੱਟੀ ਵਿਚ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਵਿੱਚ ਯੂਰੀਆ ਖਾਦ ਦੀ ਸੁਚੱਜੀ ਵਰਤੋ ਕਰਨ ਦੀ ਅਪੀਲ ਕੀਤੀ। ਖੇਤੀਬਾੜੀ ਵਿਭਾਗ ਦੀਆ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਉਪਲਬਧ ਵੱਖ-ਵੱਖ ਮਸ਼ੀਨਰੀ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਲੁਧਿਆਣਾ ਵੱਲੋਂ ਸਿਫ਼ਾਰਸ਼ ਨਵੀਨਤਮ ਸਰਫੇਸ ਸੀਡਰ ਮਸ਼ੀਨ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੱਤਰ ਹੁਸ਼ਿਆਰ ਸਿੰਘ ਨੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਮਨਦੀਪ ਸਿੰਘ, ਏ.ਟੀ.ਐਮ, ਗੁਰਮੀਤ ਸਿੰਘ ਪ੍ਰਧਾਨ, ਜਗਰੂਪ ਅਲੀ ਮੌਤ, ਜਗਵਿੰਦਰ ਸਿੰਘ, ਇਲਮ ਦੀਨ ਰੋਡੀਵਾਲ, ਦਲਵੀਰ ਸਿੰਘ ਸੰਘੈਣ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।