ਫਰੀਦਕੋਟ 25 ਅਕਤੂਬਰ : ਜਿਲ੍ਹਾ ਪੱਧਰੀ ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ। ਮੈਨੂਅਲ ਸਕਵੈਂਜਰ ਐਕਟ 2013 ਅਧੀਨ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਸਫਾਈ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪਹਿਲ ਤੇ ਆਧਾਰ ਤੇ ਕੈਂਪ ਲਗਾ ਕਰੇ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸਫਾਈ ਕਰਮਚਾਰੀਆਂ ਅਤੇ ਸੀਵਰੇਜ਼ ਕਰਮਚਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਸਕਰੀਨ ਚੈਂਬਰ ਬਣਾਉਣ ਅਤੇ ਸਫਾਈ ਕਰਮਚਾਰੀਆਂ ਦੀ ਸਿਹਤ ਦੀ ਚੈਕਅੱਪ ਲਈ ਲਗਾਤਾਰ ਮੈਡੀਕਲ ਕੈਂਪ ਲਗਾਉਣ ਹੈਲਥ ਕਾਰਡ ਬਣਾਉਣ ਅਤੇ ਸਾਰੇ ਸਫਾਈ ਕਰਮਚਾਰੀਆਂ ਦੇ ਬੀਮਾ ਆਦੇਸ਼ ਦਿੱਤੇ ਗਏ।