ਮਹਿਲ ਕਲਾਂ 06 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਹਮੀਦੀ ਵਿਖੇ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਪਾਵਨ ਫੁਲਵਾੜੀ ਪਿੰਡ ਹਮੀਦੀ ਬਰਨਾਲਾ ਵੱਲੋਂ ਗੁਰੂ ਰਵਿਦਾਸ ਜੀ ਦਾ 646ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਸਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਪਿੰਡ ਅੰਦਰ ਵੱਖ-ਵੱਖ ਥਾਵਾਂ ਉੱਪਰ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ।ਇਸ ਮੌਕੇ ਰਾਗੀ ਭਾਈ ਜਸਪਾਲ ਸਿੰਘ ਚੋਪੜਾ ਦੀ ਜਥੇ ਵੱਲੋਂ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਨੇ ਪ੍ਰਬੰਧਕਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਕੁਰਬਾਨੀਆਂ ਭਰਿਆ ਜੀਵਨ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾ ਦਾ ਸਰੋਤ ਹੈ ।ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਦਿੱਤਾ ਤਾਂ ਜੋ ਅਸੀਂ ਸਾਰੇ ਆਪਣੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਖ਼ਤਮ ਕਰ ਸਕੀਏ। ਉਨ੍ਹਾਂ ਕਿਹਾ ਕਿ ਆਓ ਪ੍ਰਣ ਕਰੀਏ ਕਿ ਅਸੀਂ ਸਾਰੇ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਾਂਗੇ ਇਸ ਮੌਕੇ ਅੰਤਰਰਾਸ਼ਟਰੀ ਅਤੇ ਗੋਲਡ ਮੈਡਲ ਢਾਡੀ ਨਾਥ ਸਿੰਘ ਹਮੀਦੀ ਦੇ ਜੱਥੇ ਵੱਲੋਂ ਗੁਰੂਆਂ ਦਾ ਕੁਰਬਾਨੀਆਂ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਖਾਲਸਾ ਗਤਕਾ ਅਖਾੜਾ ਬੁਰਜ ਕਲਾਰਾਂ ਦੇ ਜਥੇਦਾਰ ਜਗਜੀਤ ਸਿੰਘ ਦੀ ਅਗਵਾਈ ਹੇਠ ਗਤਕਾ ਅਖਾੜਾ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ ।ਇਸ ਮੌਕੇ ਪ੍ਰਬੰਧਕਾਂ ਵੱਲੋਂ ਢਾਡੀ ਅਤੇ ਕੀਰਤਨੀ ਜਥਿਆਂ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ ਵੱਖ ਵੱਖ ਥਾਵਾਂ ਤੇ ਚਾਹ ਪਕੌੜੇ ਦੇ ਲੰਗਰ ਵੀ ਲਗਾਏ ਗਏ ਹਨ। ਮੌਕੇ ਸਰਪੰਚ ਜਸਪ੍ਰੀਤ ਕੌਰ ਮਾਂਗਟ ,ਪੰਚ ਜਸਵਿੰਦਰ ਸਿੰਘ ਮਾਂਗਟ ,ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ ,ਆੜਤੀਆ ਹਰਦਿਆਲ ਸਿੰਘ ਮਾਂਗਟ, ਸਮਾਜ ਸੇਵੀ ਲਖਬੀਰ ਸਿੰਘ, ਪੰਚ ਉਮਨਦੀਪ ਸਿੰਘ ਸੋਹੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ ,ਬੂਟਾ ਸਿੰਘ ਪਾਲ ,ਮਾਸਟਰ ਗੁਰਮੀਤ ਸਿੰਘ, ਪੰਚ ਜਸਪਾਲ ਸਿੰਘ ਦਿਓਲ ,ਪੰਚ ਪਰਮਜੀਤ ਕੌਰ ,ਕੁਲਦੀਪ ਸਿੰਘ ਰੰਧਾਵਾ ,ਸਰਬਜੀਤ ਕੌਰ ਪਾਲ, ਬਲਵੀਰ ਸਿੰਘ ਪਾਲ, ਮੁਨਸੀ ਸਿੰਘ ਪਾਲ, ਗੁਰਮੀਤ ਸਿੰਘ ਪਾਲ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ, ਜੱਥੇਦਾਰ ਉੱਦੇ ਸਿੰਘ ਹਮੀਦੀ ,ਡਾਕਟਰ ਹਰਬੰਸ ਸਿੰਘ ਗੁਰਮਾ ਵਾਲੇ ਤੋਂ ਇਲਾਵਾ ਇਲਾਵਾ ਵੱਡੀ ਗਿਣਤੀ ਵਿੱਚ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਪਾਵਨ ਫੁਲਵਾੜੀ. ਗ੍ਰਾਮ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ ਵੱਖ ਜਥੇਬੰਦੀਆਂ ਅਤੇ ਸੰਗਤਾਂ ਹਾਜ਼ਰ ਸਨ।