ਫਾਜ਼ਿਲਕਾ 3 ਅਗਸਤ : ਵਰਲਡ ਬਰੈਸਟ ਫੀਡਿੰਗ ਸਪਤਾਹ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਦੇ ਆਂਗਣਵਾੜੀ ਸੈਂਟਰ ਕੋਡ 101,206, 207 ਅਤੇ 208 ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਅਨੀਮੀਆ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਦੇ ਬਲਾਕ ਕੁਆਰਡੀਨੇਟਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਪਤਾਹ ਦੇ ਤਹਿਤ ਸਿਹਤ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦੁੱਧ ਦੀ ਮਹੱਤਤਾ, ਖਾਣ ਪੀਣ ਅਤੇ ਸਾਫ ਸਫਾਈ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਅੱਜ ਦੇ ਇਸ ਜਾਗਰੂਕਤਾ ਕੈਂਪ ਵਿੱਚ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆਂ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿੱਚ ਵੀ ਸਹਾਇਕ ਹੁੰਦਾ ਹੈ। ਇਸ ਮੌਕੇ ਸੁਪਰਵਾਈਜ਼ਰ ਮਮਤਾ, ਬਲਾਕ ਕੋਆਰਡੀਨੇਟਰ ਇੰਦਰਜੀਤ ਕੌਰ, ਮਮਤਾ ਰਾਣੀ, ਤਿਰਲੋਚਨ ਕੌਰ ਅਤੇ ਸਿਖਾ ਸਚਦੇਵਾ ਆਦਿ ਹਾਜ਼ਰ ਸਨ।