ਬਲਾਕ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਕੈਂਪਾਂ ਦਾ ਆਯੋਜਨ

  • ਸਕੂਲੀ ਵਿਦਿਆਰਥੀਆਂ ਨੂੰ ਵੀ ਜਾਗਰੂਕਤਾ ਫੈਲਾਉਣ ਸਬੰਧੀ ਚੁੱਕਾਈ ਸਹੁੰ

ਫਾਜ਼ਿਲਕਾ, 4 ਸਤੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ 4 ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਸ੍ਰੀਮਤੀ ਸਿਫਾਲੀ ਕੰਬਜ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਪਿੰਡ ਪੱਟੀ ਪੂਰਨ, ਸ੍ਰੀ ਕੁਲਦੀਪ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਪਿੰਡ ਕਰਨੀ ਖੇੜਾ, ਸ੍ਰੀ ਅਸ਼ੋਕ ਕੁਮਾਰ ਖੇਤੀਬਾੜੀ ਵਿਸਥਾਰ ਅਵਸਰ ਵੱਲੋਂ ਪਿੰਡ ਬਹਿਕ ਖਾਸ ਅਤੇ ਸ੍ਰੀ ਸੁਖਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਰਾਜਵਿੰਦਰ, ਬੀ.ਟੀ.ਐਮ. ਵੱਲੋਂ ਪਿੰਡ ਡੱਬ ਵਾਲਾ ਕਲਾਂ ਵਿਖੇ ਕੈਂਪ ਲਗਾਏ ਗਏ। ਇਸ ਦੇ ਨਾਲ ਹੀ ਇਹਨਾਂ ਪਿੰਡਾਂ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਬੱਚਿਆ ਨੂੰ ਸਹੁੰ ਵੀ ਚੁੱਕਵਾਈ ਗਈ। ਕੈਂਪਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਸੰਭਾਲਣ ਸਬੰਧੀ ਵੱਖ-ਵੱਖ ਤਰੀਕੇ/ਮਸੀਨਾ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ। ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।