- ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ,ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ
- ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ
ਮਾਲੇਰਕੋਟਲਾ 07 ਅਗਸਤ : ਦੇਸ਼ ਦੇ 77 ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਉਤਸ਼ਾਹ ਨਾਲ ਮਨਾਉਣ ਲਈ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ ਆਯੋਜਨ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ । ਆਜ਼ਾਦੀ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਰੰਗਾਂ ਰੰਗ ਸਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਵੱਧ ਚੜ ਕੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਦੱਸਿਆ ਕਿ ਸਾਡੇ ਦੇਸ਼ ਦੀ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਅਧਾਰਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੱਭਿਆਚਾਰ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਆਦਿ ਖਿੱਚ ਦਾ ਕੇਂਦਰ ਹੋਣਗੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ 12 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ,ਡਾ.ਮੀਨਾ ਕੁਮਾਰ,ਡਾ.ਸਲੀਮ ਜ਼ੁਬੈਰੀ ਤੋਂ ਇਲਾਵਾ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਇੰਚਾਰਜ ਹਾਜ਼ਰ ਸਨ ।