- ਹੁਕਮ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਵੀ ਹੋਣਗੇ ਪੂਰਨ ਰੂਪ ਵਿੱਚ ਲਾਗੂ
ਫਰੀਦਕੋਟ 14 ਅਕਤੂਬਰ 2024 : ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਮਿਤੀ 11 ਅਕਤੂਬਰ ਨੂੰ ਜਾਰੀ ਹੁਕਮਾਂ ਜਿਸ ਵਿੱਚ ਮਿਤੀ 14 ਅਤੇ 15 ਅਕਤੂਬਰ 2024 ਨੂੰ ਪਿੰਡਾਂ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਹੁਣ ਇਨ੍ਹਾਂ ਹੁਕਮਾਂ ਵਿੱਚ ਸੋਧ ਕਰਦੇ ਹੋਏ ਜਿਲ੍ਹਾ ਮੈਜਿਸਟਰੇਟ-ਕਮ- ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਜਿੰਨ੍ਹਾਂ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾਣੀਆਂ ਹਨ, ਉਨ੍ਹਾਂ ਪਿੰਡਾਂ ਅੰਦਰ ਮਿਤੀ 15 ਅਕਤੂਬਰ (14 ਅਕੂਤਬਰ ਰਾਤ 12 ਵਜੇ) ਤੋਂ ਲੈ ਕੇ ਮਿਤੀ 16 ਅਕਤੂਬਰ 2024 ਨੂੰ ਸਵੇਰੇ 10 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਦੇ ਪੂਰਨ ਤੌਰ ਤੇ ਰੋਕ ਲਗਾਉਂਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਰੈਸਟੋਰੈਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।