ਫ਼ਰੀਦਕੋਟ, 09 ਮਾਰਚ : ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦੀ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੀ ਸੀ। ਐਸਆਈਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅਗਾਊਂ ਜ਼ਮਾਨਤ ਦੀ ਅਰਜ਼ੀ ਤੇ 14 ਮਾਰਚ ਨੂੰ ਸੁਣਵਾਈ ਹੋਵੇਗੀ।