ਲੁਧਿਆਣਾ, 25 ਮਾਰਚ : ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਬਾਨੀ ਅਧਿਐਨ ਸੈਂਟਰ ਦਾ ਉਦਘਾਟਨ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ , ਸਮਾਗਮ ਵਿੱਚ ਹਿੱਸਾ ਲੈਣ ਲਈ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਰਵਾਨਗੀ ਕੀਤੀ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸੱਚ ਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਰੱਖਣਗੇ । ਉਹਨਾਂ ਕਿਹਾ ਕਿ ਇਸ ਦੌਰਾਨ ਪ੍ਰਬੰਧਕਾਂ ਨੂੰ 25 ਕਰੋੜ ਦੀ ਰਾਸ਼ੀ ਦਾ ਚੈੱਕ ਸੌਂਪਿਆ ਜਾਵੇਗਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਜਿੱਥੇ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾ ਰਹੀ ਹੈ ਉਥੇ ਹੀ ਹਰ ਧਰਮ ਨੂੰ ਹਰ ਭਾਈਚਾਰੇ ਨੂੰ ਬਰਾਬਰੀ ਦੇ ਦਰਜੇ ਨਾਲ ਸੂਬੇ ਅੰਦਰ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਅੰਦਰ ਪੂਰੀ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ ਤੋਂ ਪੁੱਟਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡ ਰਹੀ । ਇਸ ਮੌਕੇ ਤੇ ਸਾਬੀ ਸੇਖੋਂ, ਮੈਡਮ ਇੰਦਰਜੀਤ ਕੌਰ, ਭੂਸ਼ਨ ਸ਼ਰਮਾ, ਲਖਵਿੰਦਰ ਚੌਧਰੀ, ਕਰਮਜੀਤ ਸਿੰਘ ਭੋਲਾ, ਅਨੁਜ ਚੌਧਰੀ, ਧਰਮਿੰਦਰ ਫੌਜੀ, ਜਸਵਿੰਦਰ ਸਿੰਘ ਸੰਧੂ, ਸੁਰਿੰਦਰ ਮਦਾਨ, ਮਹਾਵੀਰ, ਜੈਰਾਮ , ਕਮਲ ਮਿਗਲਾਨੀ, ਸੰਜੂ ਸ਼ਰਮਾ , ਹਰਸ਼ਰਨ ਗਿਫਟਿ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਰਵਾਨਾ ਹੋਏ ।