ਹੜ੍ਹਾਂ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਲੋਕ ਸੁਚੇਤ ਰਹਿਣ: ਡਿਪਟੀ ਕਮਿਸ਼ਨਰ

  • ਜ਼ਿਲ੍ਹਾ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
  • ਐਮਰਜੰਸੀ ਦੇ ਹਾਲਤ ਵਿੱਚ ਐੱਸ ਡੀ ਐੱਮ ਨਾਲ ਕੀਤਾ ਜਾਵੇ ਸੰਪਰਕ

ਫ਼ਤਹਿਗੜ੍ਹ ਸਾਹਿਬ 26 ਜੁਲਾਈ : ਕੁਝ ਲੋਕਾਂ ਵਲੋਂ ਸਰਹਿੰਦ ਸ਼ਹਿਰ ਵਿੱਚ ਹੜ੍ਹ ਆਉਣ ਦੀਆਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਅਫਵਾਹਾਂ ਤੇ ਯਕੀਨ ਨਾ ਕਰੋ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ। ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ ਤੇ ਮਾਲ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕ ਕਿਸੇ ਵੀ ਤਰਾਂ ਦੀ ਸਥਿਤੀ ਵਿੱਚ ਐੱਸ ਡੀ ਐੱਮ ਫ਼ਤਹਿਗੜ੍ਹ ਸਾਹਿਬ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕ ਸਿੱਧੇ ਉਨ੍ਹਾਂ ਨਾਲ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਅਧਿਕਾਰੀ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਜ਼ਿਲ੍ਹਾ ਪੱਧਰ ਤੇ ਬਣਾਏ ਹੜ੍ਹ ਕੰਟਰੋਲ ਰੂਮ ਨੰ. 01763-232838 ਤੇ ਵੀ ਸੰਪਰਕ ਕਰ ਸਕਦੇ ਹਨ।