ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਂਸਦ ਡਾਕਟਰ ਅਮਰ ਸਿੰਘ ਦੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 16 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਕੰਪਲੈਕਸ ਸ੍ਰੀ ਫਤਿਹਗੜ੍ਹ ਸਾਹਿਬ ਦਫਤਰ ਵਿਖੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਂਸਦ ਡਾਕਟਰ ਅਮਰ ਸਿੰਘ ਦੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਵੀ ਡਾਕਟਰ ਅਮਰ ਸਿੰਘ ਨਾਲ ਮੁਲਾਕਾਤ ਕੀਤੀ ਗਈ ।ਸਾਂਸਦ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਉਹਨਾਂ ਵੱਲੋਂ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਵੀ ਕਰਵਾਇਆ ਗਿਆ। ਸਾਂਸਦ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਇਸਟਰੋਲੀਕਲ ਪਲੇਸ ਵਜੋਂ ਜਾਣਿਆ ਜਾਵੇ ,ਜਿਸ ਦੀ ਉਹਨਾਂ ਵੱਲੋਂ ਲਗਾਤਾਰ ਲੋਕ ਸਭਾ ਵਿੱਚ ਆਵਾਜ਼ ਉਠਾਈ ਜਾਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਪਿਛਲੇ ਕਾਰਜਕਾਰ ਦੌਰਾਨ ਸਟੇਸ਼ਨ ਦੇ ਨਵੀਨੀਕਰਨ ਲਈ ਲੱਖਾਂ ਰੁਪਏ ਦਾ ਫੰਡ ਲਿਆਂਦਾ ਗਿਆ ਤੇ ਇਸ ਤੋਂ ਇਲਾਵਾ ਸ੍ਰੀ ਹਜੂਰ ਸਾਹਿਬ ਦੀ ਯਾਤਰਾ ਲਈ ਰੇਲ ਗੱਡੀਆਂ ਸਰਹਿੰਦ ਰੇਲਵੇ ਸਟੇਸ਼ਨ ਤੇ ਰੁਕਣੀਆਂ ਸ਼ੁਰੂ ਕਰਵਾਈਆਂ ਸਨ। ਉਹਨਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਕਾਸ ਕਾਰਜਾ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਸਾਂਸਦ ਡਾ ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਵਿੱਚ ਫੰਡਾਂ ਚ ਕਟੌਤੀ ਕਰਨਾ ਪੰਜਾਬ ਨਾਲ ਵਿਤਕਰਾ ਕਰਨਾ ਹੈ ਕਿਉਂਕਿ ਨਰੇਗਾ ਸਕੀਮ ਤਹਿਤ ਜਿੱਥੇ ਪਿੰਡਾਂ ਦਾ ਵਿਕਾਸ ਚੱਜੇ ਢੰਗ ਨਾਲ ਹੋ ਰਿਹਾ ਸੀ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਫੰਡਾਂ ਚ ਕਟੌਤੀ ਕਰਨਾ ਵੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀਆਂ ਜਾਇਜ ਮੰਗਾਂ ਨੂੰ ਕੇਂਦਰ ਸਰਕਾਰ ਹੱਲ ਕਰਨ ਦੀ ਬਜਾਏ ਕਿਸਾਨਾਂ ਨਾਲ ਵੀ ਪੱਖਪਾਤ ਕਰ ਰਹੀ ਹੈ, ਜਦੋਂ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੇਕਰ ਕਿਸਾਨ ਖਤਮ ਹੁੰਦਾ ਹੈ ਤਾਂ ਇਸ ਨਾਲ ਹਰ ਵਰਗ ਨੂੰ ਵੱਡੀ ਮਾਰ ਪਵੇਗੀ । ਇਸ ਮੌਕੇ ਡਾਇਰੈਕਟਰ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ , ਸਾਬਕਾ ਸਰਪੰਚ ਐਡਵੋਕੇਟ ਧਰਮਿੰਦਰ ਸਿੰਘ ਨਵੀਪੁਰ , ਨਰਿੰਦਰ ਕੁਮਾਰ ਪ੍ਰਿੰਸ ਸਾਬਕਾ ਐਮਸੀ , ਬਲਾਕ ਸੰਮਤੀ ਮੈਂਬਰ ਸਰਬਜੀਤ ਸਿੰਘ ਜੀਤੀ ਖਮਾਣੋ , ਯੂਥ ਆਗੂ ਲੱਕੀ ਸ਼ਰਮਾ , ਅਮਨਦੀਪ ਕੌਰ ਢੋਲੇਵਾਲ , ਸਾਬਕਾ ਚੇਅਰਮੈਨ ਗੁਲਸ਼ਨ ਰਾਏ ਬੋਬੀ , ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋ , ਪ੍ਰੀਤਮ ਸਿੰਘ ਬਾਜਵਾ , ਅਸ਼ੋਕ ਗੌਤਮ ਸੀਨੀਅਰ ਆਗੂ , ਪ੍ਰਭਦੀਪ ਸਿੰਘ ਗਰੇਵਾਲ, ਸੀਨੀਅਰ ਆਗੂ ਸੈਫ ਮੁਹੰਮਦ , ਸਾਬਕਾ ਸਰਪੰਚ ਕਰਮਜੀਤ ਸਿੰਘ ਸੁਹਾਗਹੇੜੀ ਆਦਿ ਮੌਜੂਦ ਸਨ ।