ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 05 ਸਤੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

ਮਾਨਸਾ, 04 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਸਤੰਬਰ 2023 ਨੂੰ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਡ (Satin Creditcare Network Ltd.) ਅਤੇ ਸ੍ਰੀ ਰਾਮ ਲਾਈਫ ਇੰਸ਼ੋਰੈਂਸ ਕੰਪਨੀ (Shriram Life insurance Company) ਵੱਲੋਂ ਸਰਵਿਸ ਅਫ਼ਸਰਾਂ, ਕੁਆਲਿਟੀ ਅਫ਼ਸਰਾਂ ਅਤੇ ਸੇਲਜ਼ ਐਡਵਾਇਜ਼ਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12000/- ਤੋਂ 20000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 100 ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।