ਬਰਨਾਲਾ, 9 ਜੁਲਾਈ 2024 ; ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਮੁਹਿੰਮ ਤਹਿਤ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਅਤੇ ਡਾ. ਜੋਤੀ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਦੀ ਅਗਵਾਈ ਅਧੀਨ ਵਾਤਾਵਰਣ ਨੂੰ ਬਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਵਾਤਾਵਰਨ ਅਤੇ ਪਾਣੀ ਨੂੰ ਬਚਾਉਣ ਲਈ ਪਹਿਲ ਤਹਿਤ ਸਿਵਲ ਹਸਪਤਾਲ ਬਰਨਾਲਾ ਵਿੱਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਗਏ ਹਨ ਤੇ ਸਭ ਨੂੰ ਬੇਨਤੀ ਕੀਤੀ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਓ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਪੰਜਾਬ ਮਿਲ ਸਕੇ। ਰਸ਼ਵਿੰਦਰ ਸਿੰਘ ਜ਼ਿਲ੍ਹਾ ਫਾਰਮੇਸੀ ਅਫਸਰ ਨੇ ਦੱਸਿਆ ਕਿ ਅਸੀਂ ਵਾਤਾਵਰਨ ਨੂੰ ਬਚਾਉਣ ਲਈ ਆਪਣੇ ਘਰ ਤੋਂ, ਮੁਹੱਲੇ ਤੋਂ, ਪਿੰਡ ਤੋਂ ਸ਼ੁਰੂ ਕਰੀਏ ਅਤੇ ਵੱਧ ਤੋਂ ਵੱਧ ਥਾਵਾਂ 'ਤੇ ਪੌਦੇ ਲਗਾਈਏ। ਇਸ ਮੌਕੇ ਡਾ. ਰਿੰਮੀ ਮਾਈਕਰੋਬਾਇਓਲੋਜਿਸਟ, ਜੋਗਿੰਦਰ ਸਿੰਘ ਜ਼ਿਲ੍ਹਾ ਫਾਰਮੇਸੀ ਅਫਸਰ ਦਿਲਪ੍ਰੀਤ ਕੌਰ ਨਰਸਿੰਗ ਸਿਸਟਰ ਸਿਵਲ ਹਸਪਤਾਲ ਬਰਨਾਲਾ , ਜਸਪ੍ਰੀਤ ਕੌਰ ਆਈ.ਸੀ.ਐਨ ਅਤੇ ਹੋਰ ਸਿਹਤ ਕਰਮੀ ਆਦਿ ਹਾਜ਼ਰ ਸਨ।