ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਇਸੇ ਮੁਹਿੰਮ ਤਹਿਤ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਅਪ੍ਰੇਸ਼ਨ ਸੀਲ-4 ਤਹਿਤ ਪੁਲਿਸ ਵਲੋਂ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸ.ਰਾਜਪਾਲ ਸਿੰਘ ਹੁੰਦਲ ਐਸ.ਪੀ ਹੈੱਡਕੁਆਟਰ ਰੂਪਨਗਰ ਨੇ ਦੱਸਿਆ ਕਿ ਅਪ੍ਰੇਸ਼ਨ ਸੀਲ-4 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲੱਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਸੂਬੇ ਅੰਦਰ ਕੋਈ ਗਲਤ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉਤੇ ਸਪੈਸ਼ਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਕੁਝ ਮੇਜਰ ਪੁਆਇੰਟ ਉਤੇ ਡੋਗ ਸਕਾਟ ਵੀ ਲਾਈ ਗਈ ਹੈ। ਉਨ੍ਹਾਂ ਦੱਸਿਆ ਹੈ ਰੇਲਵੇ ਸਟੇਸ਼ਨਾਂ, ਬੱਸ ਅੱਡਿਆ 'ਤੇ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਸਖ਼ਤ ਨਾਕੇ ਲਗਾਏ ਗਏ। ਇਸ ਮੌਕੇ ਐਸ.ਐਚ.ਓ ਹਰਕੀਰਤ ਸਿੰਘ ਅਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ। ਭਰਤਗੜ੍ਹ (ਕੀਰਤਪੁਰ ਸਾਹਿਬ ) ਵਿਖੇ ਸਬ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਭਰਤਗੜ੍ਹ ਤੋ ਪੰਜੈਰਾ ਰੋਡ ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।