ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।

  • ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਆਮ ਪਬਲਿਕ ਨੂੰ ਜਾਕਰੂਕ ਕਰਨ ਲਈ ਥਾਣਾ ਦਾਖਾ ਦੇ ਪਿੰਡ ਗੁੜ੍ਹੇ ਵਿਖੇ ਬਾਸਕਟ ਬਾਲ ਟੂਰਨਾਮੈਂਟ ਕਰਵਾਇਆ ਗਿਆ. ਜਿਸ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਅਧੀਨ ਪੈਂਦੇ ਥਾਣਿਆਂ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ। 

ਲੁਧਿਆਣਾ, 22 ਜੂਨ 2024 : ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਜੀ ਵੱਲੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸ੍ਰੀਮਤੀ ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਨਵਨੀਤ ਸਿੰਘ ਬੈਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਲੁਧਿਆਣਾ(ਦਿਹਾਤੀ) ਦੀ ਰਹਿਮਨੁਮਾਈ ਹੇਠ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਨੌਜਵਾਨਾਂ ਪ੍ਰੇਰਿਤ ਕਰਨ ਲਈ ਜਿਲ੍ਹਾ ਪੱਧਰ ਤੇ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਵੱਲੋਂ ਦੱਸਿਆ ਕਿ ਜਿਲ੍ਹਾ ਪੱਧਰ ਤੇ ਨਸ਼ਿਆ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ। ਇਸ ਬਾਸਕਟ ਬਾਲ ਟੂਰਨਾਮੈਂਟ ਵਿੱਚ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਸਮੂਹ ਗਜਟਿਡ ਅਫਸਰਾਨ, ਪੁਲਿਸ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਲੋਕਾਂ ਦਾ ਕਾਫੀ ਇਕੋਠ ਹੋਇਆ।ਜਿਸ ਵਿੱਚ ਬੱਚੇ, ਨੌਜਵਾਨ, ਔਰਤਾਂ ਅਤੇ ਬਜੁਰਗ ਸ਼ਾਮਿਲ ਸਨ। ਜੇਤੂ ਟੀਮਾਂ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਸ੍ਰੀਮਤੀ ਧੰਨਪ੍ਰੀਤ ਕੌਰ, ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਜੀ ਵੱਲੋਂ ਨਗਦ ਇਨਾਮ ਅਤੇ ਟਰਾਫੀ/ਕੱਪ ਦੇ ਕੇ ਸਮਾਨਿਤ ਕੀਤਾ ਗਿਆ। ਇਸ ਬਾਸਕਟ ਬਾਲ ਟੂਰਨਾਮੈਂਟ ਵਿੱਚ ਇਲਾਕੇ ਦੇ ਮੋਹਤਬਰ ਵਿਆਕਤੀ ਦੀ ਸ਼ਾਮਲ ਹੋਏ।ਇਸ ਟੂਰਨਾਮੈਂਟ ਵਿੱਚ ਜਿਥੇ ਆਮ ਪਬਲਿਕ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ, ਉਥੇ ਆਮ ਪਬਲਿਕ ਨੂੰ ਵਾਤਾਵਰਨ ਦੀ ਸੰਭਾਲ ਕਰਨ ਦੀ ਵੀ ਅਪੀਲ ਕੀਤੀ ਗਈ।ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ, ਸਿਹਤਮੰਦ ਜਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਨੌਜਵਾਨਾਂ ਦਾ ਧਿਆਨ ਖੇਡਾਂ ਵਿੱਚ ਵਧਾਉਣਾ ਹੈ।

02