ਪੁਲਿਸ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਤੋਂ ਬਿਨ੍ਹਾਂ ਅਧੂਰੀ ਹੈ : ਐਸਐਸਪੀ ਨਵਨੀਤ ਸਿੰਘ ਬੈਂਸ

ਰਾਏਕੋਟ, 09 ਦਸੰਬਰ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਬੱਸੀਆਂ ਵਿਖੇ ਪੰਜਾਬ ਪੁਲਿਸ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੰਪਰਕ’ਮੁਹਿੰਮ ਦੇ ਤਹਿਤ ਅੱਜ ਰਾਏਕੋਟ ਪੁਲਿਸ ਨੇ ਆਮ ਲੋਕਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਸਮੂਲੀਅਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪੁਲਿਸ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਤੋਂ ਬਿਨ੍ਹਾਂ ਅਧੂਰੀ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਕਰਾਈਮ ’ਤੇ ਕਾਬੂ ਪਾਉਣ ਵਿੱਚ ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਦੀ ਤਰਾਂ ਖਤਮ ਕਰ ਰਿਹਾ ਹੈ ਅਤੇ ਇਸ ’ਤੇ ਕਾਬੂ ਪਾਉਣ ਲਈ ਪੁਲਿਸ ਨੂੰ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰਾਂ ਸੰਜ਼ੀਦਾ ਹੈ ਅਤੇ ਕਿਸੇ ਵੀ ਨਸ਼ਾ ਸਮੱਗਲਰ ਜਾਂ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਵਿੱਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤੋਂ ਜੋ ਨਸ਼ਿਆਂ ’ਤੇ ਕਾਬੂ ਪਾਇਆ ਜਾ ਸਕੇ। ਐਸਐਸਪੀ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਪੁਲਿਸ-ਪਬਲਿਕ ਦੇ ਸਬੰਧਾਂ ਵਿੱਚ ਹੋਰ ਨੇੜਤਾ ਲਿਆਉਣਾ ਅਤੇ ਨਸ਼ਿਆਂ ਦੀ ਰੋਕਥਾਮ ਅਤੇ ਭੈੜੇ ਪ੍ਰਭਾਵ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਦੁੱਖ ਤਕਲੀਫਾਂ ਤੇ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਹੱਲ ਕੀਤਾ ਗਿਆ। ਇਸ ਮੌਕੇ ਰਾਏਕੋਟ ਦੇ ਡੀਐਸਪੀ ਹਰਜਿੰਦਰ ਸਿੰਘ, ਥਾਣਾ ਸਦਰ ਏ ਇੰਚਾਰਜ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।