ਫਿਰੋਜ਼ਪੁਰ, 29 ਜਨਵਰੀ : ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਇਕ ਵੱਡੀ ਖਬਰ ਆਈ ਹੈ ਜਿੱਥੇ ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ। ਇਹ ਘਟਨਾ ਫਿਰੋਜ਼ਪੁਰ ਕੈਂਟ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਨੇ ਇਕ ਮਹਿਲਾ ਕਾਂਸਟੇਬਲ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਕਾਂਸਟੇਬਲ ਦੀ ਪਹਿਚਾਣ ਅਮਨਦੀਪ ਕੌਰ ਵਜੋਂ ਹੋਈ ਹੈ। ਗੋਲੀਆਂ ਮਾਰਨ ਵਾਲਾ ਮੁਲਾਜ਼ਮ ਗੁਰਸੇਵਕ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਨੇ ਵੀ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪਹੁੰਚਾ ਦਿੱਛਾ। ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।