ਸੰਗਰੂਰ, 04 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਸਮੇਤ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਭਗਤ ਅਤੇ ਸ੍ਰੀ ਗੁਰੂ ਰਵੀਦਾਸ ਭਗਤ ਜੀ ਦਾ 05 ਫਰਵਰੀ ਨੂੰ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਭਗਤ ਅਤੇ ਸ੍ਰੀ ਗੁਰੂ ਰਵੀਦਾਸ ਭਗਤ ਜੀ ਨੇ ਲੋਕਾਂ ਨੂੰ ਜਾਤ-ਪਾਤ ਦੇ ਚੱਕਰਾਂ 'ਚੋਂ ਕੱਢ ਕੇ ਆਪਣੀ ਬਾਣੀ ਨਾਲ ਵਾਹਿਗੁਰੂ ਦੇ ਰੰਗਾਂ ਵਿੱਚ ਰੰਗਿਆ। ਜਦੋਂ ਤੋਂ ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਪ੍ਰਕਾਸ਼ ਕੀਤੀ ਗਈ ਹੈ, ਅਸੀਂ ਉਨ੍ਹਾਂ ਦੀ ਬਾਣੀ ਨੂੰ ਗੁਰੂਆਂ ਦੀ ਬਾਣੀ ਦੀ ਤਰ੍ਹਾਂ ਹੀ ਸਮਝਦੇ ਹਾਂ । ਉਨ੍ਹਾਂ ਦੀ ਬਾਣੀ ਜੀਵਨ ਨੂੰ ਸੇਧ ਦੇਣ ਵਾਲੀ ਹੈ, ਜਿਸਦਾ ਦੇਣ ਨਹੀਂ ਦਿੱਤਾ ਜਾ ਸਕਦਾ। ਇਸ ਲਈ ਅਸੀਂ ਸਮਝਦੇ ਹਾਂ ਕਿ ਸਮੁੱਚੀ ਸਿੱਖ ਕੌਮ ਨੂੰ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ 05 ਫਰਵਰੀ ਨੂੰ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ । ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 05 ਫਰਵਰੀ ਨੂੰ ਸ਼੍ਰੋਮਣੀ ਭਗਤ ਅਤੇ ਸ੍ਰੀ ਗੁਰੂ ਰਵੀਦਾਸ ਭਗਤ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਘਰ-ਘਰ ਦੀਵੇ ਅਤੇ ਮੋਮਬੱਤੀਆਂ ਜਗਾਉਣ ਦੀ ਅਪੀਲ ਵੀ ਕੀਤੀ