- ਸਿਖਲਾਈ ਲੈਣ ਦੇ ਚਾਹਵਾਨ 31 ਅਗਸਤ ਤੱਕ ਜਮ੍ਹਾਂ ਕਰਵਾ ਸਕਦੇ ਹਨ ਆਪਣੀਆਂ ਪ੍ਰਤੀ ਬੇਨਤੀਆਂ
ਫਤਹਿਗੜ੍ਹ ਸਾਹਿਬ, 24 ਅਗਸਤ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ, ਉਨ੍ਹਾਂ ਦੀਆਂ ਵਿਧਵਾਵਾਂ/ ਆਸ਼ਰਿਤਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਬਾਕੀ ਕਮਜ਼ੋਰ ਵਰਗ ਦੇ ਸਿਖਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ 04 ਸਤੰਬਰ ਤੋਂ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ ਪ੍ਰੀ ਰਿਕਰੂਟਮੈਂਟ ਟਰੇਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੌਰਾਨ ਨੌਜਵਾਨਾਂ ਨੂੰ ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ, ਹਥਿਆਰਬੰਦ ਸੈਨਾਵਾਂ, ਬੀ.ਐਸ.ਐਫ., ਸੀ.ਆਈ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਅਸਾਮ ਰਾਈਫਲਜ਼ ਅਤੇ ਪੀ.ਐਸ.ਐਸ.ਐਸ.ਬੀ. ਵਿੱਚ ਭਰਤੀ ਲਈ ਯੋਗ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਲਈ ਹੋਰਨਾਂ ਸੰਸਥਾਵਾਂ ਦੇ ਮੁਕਾਬਲੇ ਪ੍ਰਬੰਧਕੀ ਚਾਰਜਿਜ ਬਹੁਤ ਘੱਟ ਮਾਤਰਾ ਵਿੱਚ ਲਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੌਰਾਨ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਭਰਤੀ ਦੇ ਯੋਗ ਬਣਾਉਣ ਲਈ ਲਿਖਤੀ ਪੇਪਰ ਅਤੇ ਫਿਜੀਕਲ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਹ ਕੋਰਸ 45 ਦਿਨ ਦਾ ਹੋਵੇਗਾ ਜਿਸ ਦੇ ਚਾਹਵਾਨ ਨੌਜਵਾਨ 31 ਅਗਸਤ ਤੱਕ ਆਪਣੀਆਂ ਪ੍ਰਤੀ ਬੇਨਤੀਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਮੋਬਾਇਲ ਨੰ: 78888-72836 ਜਾਂ ਦਫ਼ਤਰ ਦੇ ਫੋਨ ਨੰ: 01763-232287 ਤੇ ਸੰਪਰਕ ਕੀਤਾ ਜਾ ਸਕਦਾ ਹੈ। ਚਾਹਵਾਨ ਨੌਜਵਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਦੇ ਬੱਚਤ ਭਵਨ ਨਜ਼ਦੀਕ ਦਫ਼ਤਰ ਵਿੱਚ ਨਿੱਜੀ ਤੌਰ ਤੇ ਸੰਪਰਕ ਕਰਕੇ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ;।