- ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
- ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹਰ ਤਰ੍ਹਾਂ ਦੀ ਤਿਆਰੀ ਤੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਕੋਈ ਦੀ ਦਿੱਕਤ ਨਾ ਆਵੇ- ਸੁਰਿੰਦਰ ਸਿੰਘ
- ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ‘ਤੇ ਰਜਿਸਟਰ ਕਰਨ ਖਿਡਾਰੀ
ਮਾਲੇਰਕੋਟਲਾ 26 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਰਵਾਈਆਂ ਜਾ ਰਹੀਆਂ ਖੇਡਾਂ ਤੇ ਸੂਬੇ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਖੇਡ ਵਿਭਾਗ ਪੰਜਾਬ ਸਹਿਯੋਗ ਸਦਕਾ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ 2 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 29 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ । ਇਸ ਮੌਕੇ ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ , ਐਪਡਿਮੋਲੋਜਿਸਟ ਡਾ.ਮੁਨੀਰ ਮੁਹੰਮਦ, ਮੰਡੀ ਸੁਪਰਵਾਈਜ਼ਰ ਸ੍ਰੀ ਧਰਮਪਾਲ ਸਿੰਘ, ਜੇ.ਈ.ਇੰਜ ਹਰਮੇਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਇਸ ਮੌਕੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹਰ ਤਰ੍ਹਾਂ ਦੀ ਤਿਆਰੀ ਤੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਕੋਈ ਦੀ ਦਿੱਕਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ‘ ਸੀਜ਼ਨ-2 ਨੂੰ ਸਫਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਪੁਲਿਸ ਨੂੰ ਸੁਰੱਖਿਆ , ਪਾਰਕਿੰਗ , ਪੀਣ ਵਾਲੇ ਪਾਣੀ ਤੇ ਪਖਾਨਿਆਂ ਦਾ ਪ੍ਰਬੰਧ ਆਦਿ ਦੇ ਪ੍ਰਬੰਧਾਂ ਸਬੰਧੀ ਡਿਊਟੀ ਲਗਾਈ ਗਈ । ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਸਟੇਡੀਅਮ ਅਤੇ ਹੋਰ ਖੇਡ ਮੁਕਾਬਲਿਆਂ ਵਾਲੇ ਗਰਾਊਂਡਾਂ ਦੀ ਸਾਫ਼ ਸਫ਼ਾਈ ਆਦਿ ਕਰਵਾਉਣ ਨਿਰਦੇਸ਼ ਦਿੱਤੇ । ਉਨ੍ਹਾਂ ਸਿਹਤ ਵਿਭਾਗ ਦੀ ਇੱਕ ਟੀਮ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਸਮੇਂ ਤਾਇਨਾਤ ਕਰਨ ਲਈ ਕਿਹਾ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ 2023' ਜ਼ਿਲ੍ਹਾ ਪੱਧਰ ਕਰਵਾਈਆਂ ਜਾ ਰਹੀਆਂ ਹਨ। ਜਿਸ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਫੁੱਟਬਾਲ,ਬਾਕਸਿੰਗ,ਜੂਡੋ, ਕੁਸ਼ਤੀ,ਬੈਡਮਿੰਟਨ, ਪਾਵਰ ਲਿਫ਼ਟਿੰਗ, ਟੇਬਲ ਟੈਨਿਸ, ਚੈੱਸ,ਤੈਰਾਕੀ, ਵੇਟ ਲਿਫ਼ਟਿੰਗ, ਕਬੱਡੀ,ਖੋ-ਖੋ,ਗਤਕਾ, ਐਥਲੈਟਿਕਸ,ਵਾਲੀਬਾਲ (ਸ਼ੂਟਿੰਗ ਅਤੇ ਸਮੈਸਿੰਗ)ਲਾਅਨ ਟੈਨਿਸ,ਹਾਕੀ ਆਦਿ ਖੇਡਾਂ ਵਿਚ ਅੰਡਰ 14, 17, 21, 21-30, 31-40, 41-55, 56-65 ਅਤੇ 65 ਸਾਲ ਤੋਂ ਉੱਪਰ ਉਮਰ ਗਰੁੱਪਾਂ ਵਿੱਚ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਕਰਵਾਈਆਂ ਜਾਣੀਆਂ ਹਨ।ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤੇ www.khedanwatanpunjabdia.com ਪੋਰਟਲ ‘ਤੇ 29 ਸਤੰਬਰ ਤੱਕ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਤੇ ਪੂਰੀ ਮਿਹਨਤ ਕਰਦਿਆਂ ਪੰਜਾਬ ਦਾ ਸੁਨਹਿਰੀ ਭਵਿੱਖ ਸਿਰਜਣ ਵਿਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਜੇਤੂ ਖਿਡਾਰੀਆਂ ਨੂੰ ਮੈਡਲ, ਸਰਟੀਫਿਕੇਟ ਵਜੋਂ ਦਿੱਤੀ ਜਾਵੇਗੀ