- 18 ਤੋਂ 20 ਅਗਸਤ ਤੱਕ ਕਰਵਾਏ ਜਾਣਗੇ ਮੁਕਾਬਲੇ
- ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ’ ਤੀਆਂ ਤੀਜ਼ ਦੀਆਂ ’ ਮਨਾਉਣ ਸਬੰਧੀ ਕੀਤੀ ਮੀਟਿੰਗ
ਫਤਹਿਗੜ੍ਹ ਸਾਹਿਬ, 24 ਜੁਲਾਈ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਏ ਗਏ ਸੁਪਨੇ ਸ਼ਾਕਾਰ ਕਰਨ ਲਈ ਸੂਬੇ ਅਮੀਰ ਸੱਭਿਆਚਾਰ ਨਾਲ ਜੁੜੀਆਂ ’ ਤੀਆਂ ਤੀਜ਼ ਦੀਆਂ ’ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਮਨਾਈਆਂ ਜਾਣਗੀਆਂ ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗ ਦੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਆਂ ਤੀਜ਼ ਦੀਆਂ ਮਨਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਤੀਆਂ ਦਾ ਪ੍ਰੋਗਰਾਮ ਕਰਾਉਣ ਵਾਲੇ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ 01 ਲੱਖ ਰੁਪਏ ਵਿਸ਼ੇਸ਼ ਸਨਮਾਨ ਵਜੋਂ ਦਿੱਤਾ ਜਾਵੇਗਾ। ਇਹ ਮੁਕਾਬਲੇ 18 ਤੋਂ 20 ਅਗਸਤ ਤੱਕ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੀਆਂ ਨੂੰ ਵਧੇਰੇ ਉਤਸ਼ਾਹ ਨਾਲ ਮਨਾਉਣ ਲਈ ਪਹਿਲੇ ਗੇੜ ਵਿੱਚ ਬਲਾਕ ਪੱਧਰੀ ਤੇ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਵੱਖ ਵੱਖ ਉਮਰ ਵਰਗ ਦੀਆਂ ਔਰਤਾਂ ਦੇ ਮੁਕਾਬਲੇ ਕਰਵਾਏ ਜਾਣਗੇ, ਇਸ ਉਪਰੰਤ ਜ਼ਿਲ੍ਹਾ ਪੱਧਰ ਤੇ ਤੀਆਂ ਦਾ ਤਿਉਹਾਰ ਮਨਾਇਆ ਜਾਵੇਗਾ, ਜੋ ਕਿ ਬਹੁਤ ਹੀ ਪ੍ਰਭਾਵਸ਼ਾਲੀ ਹੋਵੇਗਾ, ਜਿਸ ਵਿੱਚ ਬਲਾਕ ਪੱਧਰ ਤੇ ਜੇਤੂ ਔਰਤਾਂ ਅਤੇ ਲੜਕੀਆਂ ਦੇ ਵੱਖ ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਅਤੇ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇ। ਸ੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਬੰਧਤ ਐਸ.ਡੀ.ਐਮ ਦਫਤਰ ਵਿਖੇ ਆਪਣੀ ਰਜਿਸ਼ਟਰੇਸ਼ਨ 10 ਅਗਸਤ ਤੋਂ ਪਹਿਲਾਂ ਪਹਿਲਾਂ ਕਰਾਉਣ ਤਾਂ ਜੋ ਰਜਿਸਟਰੇਸ਼ਨ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕੇ ਜਾ ਸਕਣ। ਉਨ੍ਹਾਂ ਸਮੂਹ ਬੀ.ਡੀ.ਪੀ.ਓਜ,ਪੰਚਾਇਤ ਸੈਕਟਰੀ, ਆਗਣਵਾੜ੍ਹੀ ਵਰਕਰਾਂ,ਤੇ ਫੀਲਡ ਵਿੱਚ ਕੰਮ ਕਰਨ ਵਾਲੇ ਹੋਰ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਤੀਆਂ ਤੀਜ ਦੀਆਂ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਪੇਂਡੂ ਔਰਤਾਂ ਭਾਰੀ ਉਤਸ਼ਾਹ ਨਾਲ ਇਨ੍ਹਾਂ ਸਮਾਗਮਾਂ ਵਿੱਚ ਭਾਗ ਲੈਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵਿਆਹੀਆਂ ਹੋਈਆਂ ਧੀਆਂ ਨੂੰ ਆਪਣੇ ਪਿੰਡ ਬੁਲਾ ਕੇ ਇਹਨਾ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਸੱਦਾ ਦੇਣ ਤਾਂ ਜ਼ੋ ਓਹਨਾਂ ਦਾ ਬਾਕੀ ਵਿਆਹੀਆਂ ਕੁੜੀਆਂ ਦਾ ਆਪਸ ਵਿੱਚ ਮੇਲ ਜੋਲ ਬਣਿਆ ਰਿਹਾ, ਅਤੇ ਉਹ ਆਪਣੇ ਪੇਕੇ ਪਿੰਡਾਂ ਦੇ ਰੀਤੀ ਰਿਵਾਜਾਂ ਤੇ ਸਕੇ ਸੰਬਧੀਆਂ ਨਾਲ ਜੁੜੀਆਂ ਰਹਿਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਖਮਾਣੋਂ ਡਾ.ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।