ਗਿੱਦੜਬਾਹਾ ਹਲਕੇ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 64 ਲੱਖ 37 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

  • ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੁੱਕੇ ਜਾ ਰਹੇ ਹਨ ਸ਼ਲਾਘਾਯੋਗ ਕਦਮ
  • ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ, ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ

ਗਿੱਦੜਬਾਹਾ, 23 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਪੜ੍ਹਾਈ ਦਾ ਪੱਧਰ ਉੱਚਾ ਚੁੱਕਿਆ ਗਿਆ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ, ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ 64 ਲੱਖ 37 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤੇ। ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ ਵਿਖੇ ਕੁੱਲ 17.11 ਲੱਖ ਰੁਪਏ ਨਾਲ 1 ਨਵੇਂ ਕਮਰੇ ਦੀ ਉਸਾਰੀ, ਇੱਕ ਬੈਡਮਿੰਟਨ ਕੋਰਟ ਬਣਵਾਇਆ ਗਿਆ ਅਤੇ ਚਾਰਦੀਵਾਰੀ ਦੀ ਉਸਾਰੀ ਕਰਵਾਈ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ  ਵਿਖੇ ਕੁੱਲ 7 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰੇ ਦੀ ਮੁਰੰਮਤ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਕੁੱਲ 27 ਲੱਖ ਰੁਪਏ ਦੀ ਲਾਗਤ ਨਾਲ ਇੱਕ ਬਹੁ ਮੰਤਵੀ ਹਾਲ, 3 ਕਮਰਿਆਂ ਦੀ ਮੁਰੰਮਤ, ਦੋ ਨਵੇਂ ਕਮਰੇ ਅਤੇ ਇੱਕ ਡਾਈਨਿੰਗ ਹਾਲ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਵਿਖੇ ਕੁੱਲ 5.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਕੁੱਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਕਮਰੇ ਦਾ ਨਿਰਮਾਣ ਕਰਵਾਇਆ ਗਿਆ ਹੈ।