- ਕੈਬਨਿਟ ਮੰਤਰੀ ਨੇ ਭਲਾਣ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ
- ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਸਮੇਤ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਕੈਂਪ ਵਿਚ ਰਹੇ ਹਾਜ਼ਰ
ਨੰਗਲ, 10 ਜੁਲਾਈ 2024 : ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਉਨ੍ਹਾਂ ਦੇ ਘਰਾਂ ਨੇੜੇ ਹੱਲ ਕੀਤੀਆ ਜਾ ਰਹੀਆਂ ਹਨ। ਜਾਣਕਾਰੀ ਦੀ ਅਣਹੋਂਦ ਤੇ ਜਿਲ੍ਹਾਂ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਕਾਰਨ ਬਹੁਤ ਸਾਰੇ ਯੋਗ ਲੋੜਵੰਦ ਅਜਿਹੀਆਂ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਝੇ ਰਹਿ ਜਾਂਦੇ ਹਨ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿ ਉਨ੍ਹਾਂ ਨੂੰ ਘਰਾਂ ਨੇੜੇ ਸਹੂਲਤਾਂ ਦਾ ਲਾਭ ਦਿੱਤਾ ਜਾਵੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਭਲਾਣ ਕਮਿਊਨਿਟੀ ਸੈਂਟਰ ਵਿੱਚ ਜਨ ਸੁਣਵਾਈ ਕੈਂਪ ਦੌਰਾਨ ਹਾਜ਼ਰ ਆਏ ਸੁਖਸਾਲ, ਮਹਿਲਵਾਂ, ਭਲਾਣ ਦੇ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਇਹ ਕੈਂਪ ਸਫਲ ਰਿਹਾ ਹੈ, ਜਿੱਥੇ ਜਿਲ੍ਹੇ ਦੇ ਹਰ ਵਿਭਾਗ ਦੇ ਅਧਿਕਾਰੀ ਮੋਜੂਦ ਹਨ, ਵੱਖ ਵੱਖ ਵਿਭਾਗਾ ਵੱਲੋਂ ਸਟਾਲ ਲਗਾਏ ਗਏ ਹਨ, ਰੁਜਗਾਰ ਵਿਭਾਗ ਵੱਲੋਂ ਨੋਜਵਾਨਾ ਨੂੰ ਰੋਜਗਾਰ ਦੇ ਅਵਸਰ ਪ੍ਰਾਪਤ ਕਰਨ ਲਈ ਅਪਨਾਈ ਜਾਣ ਵਾਲੀ ਵਿਧੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਅਧਾਰ ਕਾਰਡ, ਪੈਨਸ਼ਨ, ਖੇਤੀਬਾੜੀ ਤੇ ਬਾਗਬਾਨੀ ਵਿਭਾਗ, ਪਾਵਰ ਕਾਮ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਡਰੇਨੇਜ, ਲੋਕ ਨਿਰਮਾਣ ਵਿਭਾਗ, ਮਾਈਨਿੰਗ ਤੇ ਜੀਓਲੋਜੀ ਸਮੇਤ ਵੱਖ ਵੱਖ ਵਿਭਾਗਾ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਮੌਕੇ ਤੇ ਹੀ ਹੱਲ ਕੀਤੀਆਂ ਗਈਆਂ ਹਨ। ਆਮ ਲੋਕਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵੱਖ ਵੱਖ ਵਿਭਾਗਾ ਵੱਲੋਂ ਲਾਭਪਾਤਰੀਆਂ ਦੇ ਦਸਤਾਵੇਜ ਵੀ ਮੁਕੰਮਲ ਕਰਵਾਏ ਗਏ ਹਨ, ਅਜਿਹਾ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਹੂਲਤਾਂ ਪਹੁੰਚਾਉਣ ਦੇ ਮੰਤਵ ਨਾਲ ਕੀਤਾ ਗਿਆ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਸ ਤੋ ਪਹਿਲਾ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਹੋਏ ਹਨ, ਹਰ ਕੈਂਪ ਵਿੱਚ ਮੈਂ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਹੈ, ਇਸ ਤੋ ਪਹਿਲਾ ਸਾਡਾ.ਐਮ.ਐਲ.ਏ. ਸਾਡੇ ਵਿੱਚ ਤੇ ਹੁਣ ਜਨ ਸੁਣਵਾਈ ਕੈਂਪ ਇਸੇ ਕੜੀ ਦਾ ਹਿੱਸਾ ਹਨ, ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸਾ ਨਿਰਦੇਸ਼ਾ ਤਹਿਤ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿਲ੍ਹੇ ਦੇ ਸਾਰੇ ਵਿਭਾਗਾ ਨੂੰ ਇੱਕ ਛੱਤ ਥੱਲੇ ਇਕੱਠੇ ਕਰਕੇ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਇਸ ਤੋ ਪਹਿਲਾ ਵੀ ਇਸ ਹਲਕੇ ਵਿਚ ਸੈਂਕੜੇ ਕੈਪ ਲੱਗ ਚੁੱਕੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਫੀਲਡ ਅਫਸਰ ਸੁਖਸਾਲ ਸਿੰਘ ਪੀ.ਸੀ.ਐਸ, ਐਸ.ਡੀ.ਐਮ ਨੰਗਲ ਅਨਮਜੋਤ ਕੌਰ ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਸੁਪਰਡੈਂਟ ਆਫ ਪੁਲਿਸ ਐਨ.ਐਸ ਮਾਹਲ ਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਅੱਜ ਕੈਂਪ ਵਿਚ ਹਾਜ਼ਰ ਰਹੇ ਅਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜਾਗਰੂਕ ਕੀਤਾ ਗਿਆ, ਉਨ੍ਹਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀਆਂ ਸਾਝੀਆਂ ਮੁਸ਼ਕਿਲਾਂ ਦੇ ਨਾਲ ਨਾਲ ਵਿਅਕਤੀਗਤ ਸਮੱਸਿਆਵਾ ਵੀ ਹੱਲ ਕੀਤੀਆ ਗਈਆਂ ਹਨ। ਇਸ ਮੌਕੇ ਡੀ.ਐਸ.ਪੀ ਮਨਜੀਤ ਸਿੰਘ, ਥਾਨਾ ਮੁਖੀ ਰਾਹੁਲ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਰਿੰਦਰ ਸਿੰਘ, ਐਕਸੀਅਨ ਹਰਜੀਤਪਾਲ, ਐਕਸੀਅਨ ਦਵਿੰਦਰਪਾਲ, ਬੀ.ਡੀ.ਪੀ.ਓ ਅਮਿਤ ਕੁਮਾਰ, ਡੀ.ਓ ਸੁਰਿੰਦਰਪਾਲ ਸਿੰਘ, ਖੇਤੀਬਾੜੀ ਅਫਸਰ ਅਮਰਜੀਤ ਸਿੰਘ, ਬਾਗਬਾਨੀ ਅਫਸਰ ਭਾਰਤ ਭੂਸ਼ਣ ਤੋ ਇਲਾਵਾ ਨਿਤਿਨ ਪੁਰੀ, ਦੀਪਕ ਸੋਨੀ, ਜਸਪ੍ਰੀਤ ਸਿੰਘ ਜੇ.ਪੀ, ਚਮਨ ਲਾਲ ਸੈਣੀ, ਰਾਕੇਸ਼ ਵਰਮਾ, ਰਮਨ ਕਾਂਤ, ਰਾਕੇਸ ਕੁਮਾਰ, ਰੋਹਿਤ, ਰਜਿੰਦਰ ਕੁਮਾਰ, ਰਾਜੀਵ ਕੁਮਾਰ, ਬੁੱਧ ਰਾਮ, ਬੱਬੂ, ਪਰਮਜੀਤ ਸੈਣੀ, ਰੋਕੀ ਸੁਖਸਾਲ, ਹੈਪੀ ਭੱਟੋਂ, ਮੁਖਤਿਆਰ ਖੇੜਾ, ਹੈਪੀ ਭੰਗਲਾ ਤੋ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਤੇ ਇਲਾਵਾ ਵਾਸੀ ਹਾਜਰ ਸਨ।