- ਕਿਸਾਨੀ ਦੀ ਬਿਹਤਰੀ ਲਈ ਪੀਏਯੂ ਦੀ ਕਾਰਜਾਂ ਦੀ ਖੁੱਡੀਆਂ ਨੇ ਕੀਤੀ ਸ਼ਲਾਘਾ
ਲੁਧਿਆਣਾ, 24 ਜੂਨ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਆਪਣੀ ਪਹਿਲੀ ਫੇਰੀ ਦੌਰਾਨ,ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰਦੁਹਰਾਇ l ਸ: ਖੁੱਡੀਆਂ ਆਪਣੇ ਦੌਰੇ ਦੌਰਾਨ ਪੀ ਏ ਯੂ ਦੇ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਰਾਤ ਦੇ ਖਾਣੇ ਦੀ ਮੀਟਿੰਗ ਦੌਰਾਨਗੱਲਬਾਤ ਕਰ ਰਹੇ ਸਨ। ਪੀਏਯੂ ਦੀ ਭਰਪੂਰ ਪ੍ਰਸ਼ੰਸਾ ਕਰਦੇ ਹੋਏ ਸ ਗੁਰਮੀਤ ਸਿੰਘ ਖੁਡੀਆਂ ਨੇ ਇਸ ਨੂੰਇਤਿਹਾਸਕ ਮਹੱਤਵ ਵਾਲੀ ਸੰਸਥਾ ਕਹਿ ਕੇ ਪ੍ਰਸ਼ੰਸਾ ਕੀਤੀ ਜਿਸਨੇ ਸਿੱਖਿਆ, ਖੋਜ,ਤਕਨਾਲ਼ੋਜੀਆਂ ਦੇ ਵਿਕਾਸ, ਅਤੇ ਪਸਾਰ ਸੇਵਾਵਾਂ ਰਾਹੀਂ ਇਸ ਖਿੱਤੇ ਦੇ ਕਿਸਾਨੀ ਸਮਾਜ ਨੂੰ ਪੈਰਾਂ ਸਿਰ ਕੀਤਾ ਹੈ। ਰਾਜ ਦੀ ਖੇਤੀ ਅਰਥਵਿਵਸਥਾ ਵਿੱਚ ਇਸ ਦੇ ਯੋਗਦਾਨ ਨੂੰਮਾਨਤਾ ਦਿੰਦੇ ਹੋਏ ਖੇਤੀਬਾੜੀ ਮੰਤਰੀ ਨੇ ਪੰਜਾਬ ਦੇ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਇੱਕਜੁੱਟ ਹੋ ਕੇ ਖੋਜ ਅਤੇ ਪਸਾਰ ਯਤਨਾਂ ਨੂੰ ਹੋਤੇਜ਼ ਕਰਨ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਦਾ ਮੰਨਣਾ ਸੀ ਕਿ ਇਨ੍ਹਾਂ ਕਾਰਜਾਂ ਦਾ ਲਾਭ ਛੋਟੇ ਪੱਧਰ ਦੇ ਕਿਸਾਨਾਂ ਅਤੇ ਹਾਸ਼ੀਆਗਤ ਸਮਾਜ ਦੇ ਲੋਕਾਂ ਲਈ ਹੋਣਾ ਚਾਹੀਦਾ ਹੈ lਤਾਂ ਜੋ ਉਨ੍ਹਾਂ ਦੇ ਜੀਵਨ ਨੂੰ ਖੁਸ਼ਹਾਲੀ ਨਾਲ ਭਰਪੂਰ ਕੀਤਾ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਗਾਂਹ ਕਿਹਾ ਕਿ ਪੇਂਡੂ ਨੌਜਵਾਨਾਂ ਵਿਚ ਖੇਤੀ ਪ੍ਰਤੀਸੁਭਾਵਿਕ ਲਗਾਅ ਹੈ। ਉਨ੍ਹਾਂ ਨੂੰ ਖੇਤੀਬਾੜੀ ਸਿੱਖਿਆ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤ ਕੀਤਾ ਜਾਵੇ ਅਤੇਲਾਹੇਵੰਦ ਖੇਤੀ ਦੀ ਸੰਭਾਵਨਾ ਨੂੰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਸਾਨ ਭਾਈਚਾਰੇ ਦੀਆਂ ਲਗਾਤਾਰ ਵਿਕਸਤ ਹੋ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਖੇਤੀ ਪਸਾਰਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਅਨੁਕੂਲ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੀ ਸਵੈ-ਨਿਰਭਰਤਾ ਲਈ ਸਹਾਇਕ ਕਿੱਤਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇਮਾਨਯੋਗ ਖੇਤੀਬਾੜੀ ਮੰਤਰੀ ਨੂੰ ਵਾਤਾਵਰਨ ਅਨੁਕੂਲ ਫਸਲੀ ਕਿਸਮਾਂ ਦੇ ਵਿਕਾਸ ਅਤੇ ਪ੍ਰੋਸੈਸਿੰਗ ਤਕਨਾਲੋਜੀਆਂ ਵਿੱਚ ਯੂਨੀਵਰਸਿਟੀ ਦੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਪੀਏਯੂ ਦੇ ਲਗਾਤਾਰ ਗਤੀਸ਼ੀਲ ਸਫ਼ਰ ਬਾਰੇ ਦੱਸਿਆ। ਵਾਈਸ ਚਾਂਸਲਰ ਨੇ ਖੇਤੀ ਮਸ਼ੀਨੀਕਰਨ ਅਤੇ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇਯਤਨਾਂ ਸੰਬੰਧੀ ਵੀ ਚਾਨਣ ਪਾਇਆ । ਡਾ ਗੋਸਲ ਨੇ ਯੂਨੀਵਰਸਿਟੀ ਵਿੱਚ ਅਧਿਆਪਨ, ਖੋਜ ਅਤੇ ਪਸਾਰ ਖੇਤਰ ਦੀਆਂ ਪ੍ਰਾਪਤੀਆਂਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ ਉਨਾਂ ਖੇਤੀਬਾੜੀ ਮੰਤਰੀ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਮੰਡੀਕਰਨ ਸੰਬੰਧੀ ਗਤੀਵਿਧੀਆਂ ਵਿੱਚ ਕ੍ਰਿਸ਼ੀ ਵਿਗਿਆਨਕੇਂਦਰਾਂ ਦੁਆਰਾ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵੇਂ ਪੀਏਯੂ ਸਵੈ-ਨਿਸਹਾਇਤਾ ਸਮੂਹਾਂ ਦੀ ਮਜ਼ਬੂਤੀ ਲਈ ਯਤਨਸ਼ੀਲ ਹੈ ਅਤੇਔਰਤਾਂ ਨੂੰ ਆਰਥਿਕ ਤੌਰ ਤੇ ਸਵੈ-ਰਭਰ ਬਣਾਉਣ ਲਈ ਖੇਤੀ ਉੱਦਮ ਅਪਣਾਉਣ ਲਈ ਪ੍ਰੇਰਿਤ ਕਰ ਰਿਹਾ ਹੈ।ਇਸ ਸਮੇਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਨਿਰਮਲ ਜੌੜਾ ਨੇ ਧੰਨਵਾਦ ਕੀਤਾ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਡਾ: ਵਿਸ਼ਾਲ ਬੈਕਟਰ, ਐਸੋਸੀਏਟ ਡਾਇਰੈਕਟਰ ਨੇ ਕੀਤਾ।