ਰਾਏਕੋਟ, 04 ਅਪ੍ਰੈਲ (ਜੱਗਾ ਚੋਪੜਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਪੰਜਾਬ ਬਚਾਓ ਯਾਤਰਾ' 6 ਅਪਰੈਲ ਨੂੰ ਰਾਏਕੋਟ ਹਲਕੇ ਵਿੱਚ ਪਹੁੰਚ ਰਹੀ ਹੈ। ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਰਾਏਕੋਟ ਦੇ ਆਗੂਆਂ ਦੀ ਇੱਕ ਮੀਟਿੰਗ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਇਸ ਯਾਤਰਾ ਦੇ ਸਵਾਗਤ ਸਬੰਧੀ ਵਿਚਾਰਾਂ ਕੀਤੀਆਂ ਗਈਆਂ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਰਾਏਕੋਟ ਹਲਕੇ ਵਿੱਚ ਪਹੁੰਚਣ ਤੇ ਪੰਜਾਬ ਬਚਾਓ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਯਾਤਰਾ ਠੀਕ 11 ਵਜੇ ਪਿੰਡ ਬੜੂੰਦੀ ਵਿਖੇ ਪੁੱਜੇਗੀ ਜਿੱਥੇ ਹਲਕਾ ਰਾਏਕੋਟ ਦੇ ਸਮੂਹ ਅਕਾਲੀ ਵਰਕਰਾਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ । ਇਸ ਉਪਰੰਤ ਇਹ ਯਾਤਰਾ ਪਿੰਡ ਆਂਡਲੂ, ਭੈਣੀ ਦਰੇੜਾ, ਬਸਰਾਵਾਂ, ਰਾਏਕੋਟ, ਤੋ ਪਿੰਡ ਬੱਸੀਆਂ ਅਤੇ ਝੋਰੜਾਂ ਝੋਰੜਾਂ ਹੁੰਦੀ ਹੋਈ ਅਗਲੇ ਹਲਕੇ ਵਿੱਚ ਪ੍ਰਵੇਸ਼ ਕਰੇਗੀ । ਇਸ ਦੌਰਾਨ ਹਲਕੇ ਦੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਆਪਣੇ ਮੋਟਰਸਾਈਕਲਾਂ ਸਕੂਟਰਾਂ ਕਾਰਾਂ ਜੀਪਾਂ ਟਰੈਕਟਰਾਂ ਆ ਤੇ ਸਵਾਰ ਹੋ ਕੇ ਇਸ ਯਾਤਰਾ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ। ਉਹਨਾਂ ਰਾਏਕੋਟ ਹਲਕੇ ਦੇ ਸਮੂਹ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬਚਾਓ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਆਗੂਆਂ ਦੇ ਵਿਚਾਰ ਸੁਣਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ, ਸਰਕਲ ਜਥੇਦਾਰ ਗੁਰਮੇਲ ਸਿੰਘ ਆਡਲੂ, ਕੁਲਵਿੰਦਰ ਸਿੰਘ ਭੱਟੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸਹਿਬਾਜਪੁਰਾ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਬਾਘਾ ਦਫਤਰ ਇੰਚਾਰਜ, ਮਾਸਟਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਆਗੂ ਵੀ ਮੌਜੂਦ ਸਨ।