ਫਾਜਿਲਕਾ 21 ਜੂਨ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਯੁਵਕ ਫੌਜ਼, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ।ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ।ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜ੍ਹੇ ਤੋਂ 11 ਵਜ੍ਹੇ ਤੱਕ(ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿਖੇ ਆਉਣ ਸਮੇਂ ਦਸਤਾਵੇਜ਼ ਜਿਵੇ ਕਿ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 83601-63527 , 78891-75575 ਅਤੇ 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।