ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ

ਨਾਭਾ, 8 ਅਕਤੂਬਰ 2024 : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਜਿਸ ਤੋਂ ਬਾਅਦ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਬਹੁਤ ਖੁਸ਼ ਹਨ। ਖੁਸ਼ੀ ਦਾ ਇਜ਼ਹਾਰ ਕਰਦਿਆਂ ਨਵੇਂ ਚੁਣੇ ਗਏ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਇਹ ਫੈਸਲਾ ਜੋ ਪਿੰਡ ਵਾਸੀਆਂ ਵੱਲੋਂ ਲਿਆ ਗਿਆ, ਅਸੀਂ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਜੋ ਪਿੰਡ ਦੇ ਪਹਿਲ ਦੇ ਅਧਾਰ ‘ਤੇ ਕੰਮ ਕਰਨ ਵਾਲੇ ਹਨ ਉਨ੍ਹਾਂ ਨੂੰ ਕਰਾਂਗਾ”