ਆਸਟਰੇਲੀਆ 'ਚ ਪੰਜਾਬੀ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ

ਫਿਰੋਜ਼ਪੁਰ, 28 ਅਪ੍ਰੈਲ 2025 : ਆਸਟਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪਿੰਦਰ ਧਾਲੀਵਾਲ ਵਜੋਂ ਹੋਈ ਹੈ, ਜਿਸਦਾ ਸੰਬੰਧ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਪਤਲੀ ਨਾਲ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਧਾਲੀਵਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਰੀਬ 6 ਸਾਲ ਤੋਂ ਆਪਣੀ ਪਤਨੀ ਨਾਲ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਵਿੱਚ ਰਹਿ ਰਿਹਾ ਸੀ। ਬੀਤੇ ਦਿਨੀ ਉਸਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ 25 ਅਪ੍ਰੈਲ ਨੂੰ ਉਸਦੀ ਮੌਤ ਹੋ ਗਈ। ਪਰਿਵਾਰ ਅਤੇ ਪੂਰੇ ਪਿੰਡ ਵਿੱਚ ਉਸਦੀ ਮੌਤ ਦੀ ਖ਼ਬਰ ਮਿਲਣ ਤੇ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਗੁਰਪਿੰਦਰ ਸਿੰਘ ਦੀ ਲਾਸ਼ ਨੂੰ ਜਲਦ ਹੀ ਪਿੰਡ ਲਿਆਂਦਾ ਜਾਵੇਗਾ ਤੇ ਉਸਦਾ ਸਸਕਾਰ ਕੀਤਾ ਜਾਵੇਗਾ।