- ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 116768 ਮੀਟਰਿਕ ਟਨ ਝੋਨੇ ਦੀ ਹੋਈ ਆਮਦ
- ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ 224.32 ਕਰੋੜ ਰੁਪਏ
- ਖਰੀਦ ਏਜੰਸੀਆਂ ਨੇ ਮੰਡੀਆਂ ਵਿੱਚੋਂ 28161 ਮੀਟਰਿਕ ਟਨ ਝੋਨੇ ਦੀ ਕਰਵਾਈ ਲਿਫਟਿੰਗ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 116768 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 108870 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 224.32 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਮੰਡੀਆਂ ਵਿੱਚੋਂ 28161 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 47155 ਮੀਟਰਿਕ ਟਨ, ਮਾਰਕਫੈੱਡ ਵੱਲੋਂ 24976 ਮੀਟਰਿਕ ਟਨ, ਪਨਸਪ ਵੱਲੋਂ 23471 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 13268 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਰਲਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ।