ਲੁਧਿਆਣਾ : ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ,ਪ੍ਰਸਾਰ ਲਈ ਸਮੇਂ-ਸਮੇਂ ਤੇ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਇਸੇ ਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਮਾਨਯੋਗ ਸ਼੍ਰੀ ਮੀਤ ਹੇਅਰ ਅਤੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾ.ਸੰਦੀਪ ਸ਼ਰਮਾ ਜ਼ਿਲ੍ਹਾ ਭਾਸ਼ਾ ਅਫ਼ਸਰ ਦੀ ਅਗਵਾਈ ਵਿੱਚ ਸਥਾਨਕ ਐਸ.ਸੀ.ਡੀ. ਸਰਕਾਰੀਕਾਲਜ (ਲੜਕੇ) ਲੁਧਿਆਣਾ ਵਿਖੇ ਵੱਖ-ਵੱਖ ਵਰਗਾਂ ਦੇ ਬਾਲ-ਗਿਆਨ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਕਰਵਾਏ ਗਏ| 'ੳ' ਵਰਗ (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ (ਗੁਰੂ ਨਾਨਕ ਪਬਲਿਕ ਸੀਨੀ.ਸੈ.ਸਕੂਲ ਬੱਸੀਆਂ ), ਦੂਜਾ ਸਥਾਨ ਅੱਠਵੀਂ ਜਮਾਤਦੀ ਵਿਦਿਆਰਥਣ ਸ਼ੁਭਦੀਪ ਕੌਰ (ਸਰਕਾਰੀ ਹਾਈ ਸਕੂਲ,ਬੁਆਣੀ ) ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਵਿਦਿਆਰਥਣ ਤਨਵੀਰ ਕੌਰ (ਸ.ਹਾਈਸਕੂਲ ਬੁਆਣੀ )ਨੇ ਪ੍ਰਾਪਤ ਕੀਤਾ | ਇਸੇ ਪ੍ਰਕਾਰ 'ਅ' ਵਰਗ ਵਿੱਚੋਂ (ਨੌਵੀਂ ਤੋਂ ਬਾਰ੍ਹਵੀਂ) ਪਹਿਲਾ ਸਥਾਨ ਨੌਵੀਂ ਜਮਾਤ ਦੇ ਵਿਦਿਆਰਥੀ ਭਵਦੀਪ ਸਿੰਘ ( ਸ.ਸ.ਸ. ਸਕੂਲ ਦਾਖਾ) ਦੂਜਾ ਸਥਾਨ ਨੌਵੀਂ ਜਮਾਤ ਦੀ ਵਿਦਿਆਰਥਣ ਅਨੀਤਦੀਪ ਕੌਰ (ਗੁਰੂ ਨਾਨਕ ਪਬਲਿਕ ਸ. ਸ. ਸ. ਬੱਸੀਆਂ ) ਅਤੇ ਤੀਜਾ ਸਥਾਨਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਬਿਕਰਮਜੀਤ ਸਿੰਘ (ਸ. ਸ. ਸ. ਸ. ਦਾਖਾ) ਨੇ ਪ੍ਰਾਪਤ ਕੀਤਾ| ਇਸੇ ਤਰ੍ਹਾਂ 'ੲ' ਵਰਗ (ਗ੍ਰੇਜੁਏਸ਼ਨ) ਵਿੱਚੋਂ ਪਹਿਲਾਸਥਾਨ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਮਨਵੀਰ ਕੌਰ ( ਸਰਕਾਰੀ ਕਾਲਜ ਲੜਕੀਆਂ ,ਲੁਧਿਆਣਾ) , ਦੂਜਾ ਸਥਾਨ ਬੀ.ਏ. ਭਾਗ ਤੀਜਾ ਦੀਵਿਦਿਆਰਥਣ ਦਮਨਪ੍ਰੀਤ ਕੌਰ ( ਸਰਕਾਰੀ ਕਾਲਜ ਲੜਕੀਆਂ ,ਲੁਧਿਆਣਾ ) ਨੇ ਪ੍ਰਾਪਤ ਕੀਤਾ| ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਰੱਖੇਸਮਾਗਮ ਵਿੱਚ ਪ੍ਰਿੰਸੀਪਲ ਡਾ.ਪਰਦੀਪ ਸਿੰਘ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਨਗਦ ਰਾਸ਼ੀਅਤੇ ਕਿਤਾਬਾਂ ਨਾਲ਼ ਸਨਮਾਨਿਤ ਕੀਤਾ ਗਿਆ| ਇਸ ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ.ਜਸਵਿੰਦਰ ਸਿੰਘ ਧਨਾਨਸੂ ਨੇ ਨਿਭਾਈ । ਇਸ ਮੌਕੇਡਾ. ਵਾਲੀਆ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਸ਼ਾ ਵਿਭਾਗ ਦਾ ਇਹ ਉਪਰਾਲਾ ਵਿਦਿਆਰਥੀਆਂ ਦੀ ਆਪਣੇ ਵਿਰਸੇ ਨਾਲ਼ ਸਾਂਝ ਹੋਰ ਪੀਡੀ ਕਰਨਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਕਾਲਜ ਅਜੇਹੇ ਉਪਰਾਲਿਆਂ ਲਈ ਭਾਸ਼ਾ ਵਿਭਾਗ ਨੂੰ ਪੂਰਨ ਸਹਿਯੋਗ ਦੇਵੇਗਾ।ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀਮਤੀ ਸੁਪਰਜੀਤ ਕੌਰ , ਸ਼੍ਰੀ ਸੁਬੋਧ ਵਰਮਾ , ਪ੍ਰੋ ਪਰਮਜੀਤ ਸਿੰਘ ,ਸੀਨੀਅਰ ਸਹਾਇਕ ਸ਼੍ਰੀਮਤੀ ਭੁਪਿੰਦਰ ਕੌਰ , ਕਲਰਕ ਸ.ਸੁਖਦੀਪ ਸਿੰਘ ਅਤੇ ਰਾਜੀਵ ਸ਼ਰਮਾ ਵੱਲੋਂ ਵਿਸ਼ੇਸ਼ ਸਹਿਯੋਗ ਰਿਹਾ| ਅੰਤ ਵਿੱਚ ਡਾ.ਸੰਦੀਪ ਸ਼ਰਮਾ ਨੇ ਕਾਲਜ ਪ੍ਰਿੰਸੀਪਲ ਅਤੇ ਪ੍ਰਸ਼ਾਸ਼ਨ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਭਵਿੱਖ ਵਿੱਚ ਵੀ ਅਜੇਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ।