ਪਟਿਆਲਾ, 15 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਮਰੀਕਾ ਦੇ ਧਨਾਢ ਕਾਰੋਬਾਰੀ ਅਤੇ ਰਾਸ਼ਟਰਪਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਅਤੇ ਰੱਖੜਾ ਭਰਾਵਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਚਰਨਜੀਤ ਸਿੰਘ ਰੱਖੜਾ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਦਾ ਰਾਸ਼ਟਰਪਤੀ ਵੱਲੋਂ ਸਨਮਾਨ ਹੋਣਾ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਨਮਾਨ ਹੈ। ਉਹਨਾਂ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਬੇਸ਼ੱਕ ਅਮਰੀਕਾ ਰਹਿੰਦੇ ਹਨ, ਉਹ ਪੰਜਾਬ ਵਿਚ ਆਪਣੀ ਮਿੱਟੀ ਤੇ ਆਪਣੇ ਪਿੰਡ ਰੱਖੜਾ ਨਾਲ ਹਮੇਸ਼ਾ ਜੁੜੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਹੋਣ ਦੇ ਨਾਅਤੇ ਉਹਨਾਂ ਵੱਡਾ ਸਰਮਾਏਦਾਰ ਹੋਣ ਦੇ ਬਾਵਜੂਦ ਹਮੇਸ਼ਾ ਸੰਕਟ ਵਿਚ ਫਸੇ ਲੋਕਾਂ ਦੀ ਮਦਦ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਪਰਉਪਕਾਰੀ ਅਕਸ ਵੇਖ ਕੇ ਭਾਰਤ ਸਰਕਾਰ ਨੇ ਉਹਨਾਂ ਦੀਆਂ ਮਨੁੱਖਤਾ ਪ੍ਰਤੀਸੇਵਾਵਾਂ ਨੂੰ ਮਾਨਤਾ ਦਿੰਦਿਆਂ ਇਹ ਕੌਮੀ ਪ੍ਰਵਾਸੀ ਭਾਰਤੀ ਅਵਾਰਡ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਤੇ ਰੱਖੜਾ ਪਰਿਵਾਰ ਨੇ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਮੋਰਚੇ ਦੌਰਾਨ ਕਿਸਾਨਾਂ ਦੀ ਸੇਵਾ ਕਰ ਕੇ ਵੀ ਪੰਜਾਬੀਆਂ ਦੀ ਵੱਡੀ ਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਯੋਗਦਾਨ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇਕਿਹਾ ਕਿ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਹਨਾਂ ਕਿਹਾ ਕਿ ਜਿਥੇ ਰੋਜ਼ ਦਿਹਾੜੇ ਲੁੱਟਾਂ ਖੋਹਾਂ ਤੇ ਕਤਲ ਹੋ ਰਹੇ ਹਨ, ਉਥੇ ਹੀ ਫਿਰੌਤੀਆਂ ਦੀ ਨਵੀਂ ਰੀਤ ਪੰਜਾਬ ਵਿਚ ਚਲ ਪਈ ਹੈ ਜੋ ਬਹੁਤ ਘਾਤਕਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀਪਰਵਾਹ ਨਹੀਂ ਹੈ ਤੇ ਉਹ ਪੰਜਾਬ ਨੂੰ ਆਰਥਿਕ ਸੰਕਟ ਵੱਲ ਵੀ ਵੱਧ ਰਹੇ ਹਨ।