
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ 2025 (ਹਰਪ੍ਰੀਤ ਸਿੰਘ ਗੁੱਜਰਵਾਲ) : ਸਿੱਖ ਪੰਥ ਦੀ ਮਹਾਨ ਸਖ਼ਸ਼ੀਅਤ ਸਾਬਕਾ ਮੰਤਰੀ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸਵ. ਰਣਧੀਰ ਸਿੰਘ ਚੀਮਾ ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਦੀਵਾਨ ਟੋਡਰ ਮੱਲ ਹਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਇਆ। ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਬੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਮੌਤ ਦੇ ਵਿਸ਼ੇ ’ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਸੰਸਦ ਮੈਂਬਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਬੀਰ ਸਿੰਘ ਬਰਾੜ ਵਿਧਾਇਕ ਰਾਜਸਥਾਨ, ਵਿਧਾਇਕ ਲਖਵੀਰ ਸਿੰਘ ਰਾਏ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਦੀਦਾਰ ਸਿੰਘ ਭੱਟੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਸਵ. ਰਣਧੀਰ ਸਿੰਘ ਚੀਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਜਿੰਦਗੀ ਦੇ 7 ਦਹਾਕੇ ਪੰਥ ਤੇ ਪੰਜਾਬ ਦੀ ਸੇਵਾ ’ਚ ਲਾਉਂਦੇ ਹੋਏ ਪੂਰੀ ਇਮਾਨਦਾਰੀ ਨਾਲ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਆਖਰੀ ਸਾਹ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਜਿਸ ਤੋਂ ਸਾਨੂੰ ਹਮੇਸ਼ਾ ਪ੍ਰੇਰਨਾ ਮਿਲਦੀ ਰਹੇਗੀ। ਬੁਲਾਰਿਆਂ ਨੇ ਸਵ. ਚੀਮਾ ਦੇ ਸਪੁੱਤਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ ਅਤੇ ਐਡਵੋਕੇਟ ਗੁਰਦੀਪ ਸਿੰਘ ਚੀਮਾ ਸਾਬਕਾ ਡਿਪਟੀ ਐਡਵੋਕੇਟ ਜਨਰਲ ਨੂੰ ਆਪਣੀ ਪਿਤਾ ਪੁਰਖੀ ਵਿਰਾਸਤ ਨੂੰ ਅੱਗੇ ਲੈ ਜਾਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਕਿਸੇ ਇਕ ਧਿਰ ਦੇ ਆਗੂ ਨਹੀਂ ਸਗੋਂ ਉਨ੍ਹਾਂ ਇਮਾਨਦਾਰੀ ਨਾਲ ਜਮੀਨੀ ਪੱਧਰ ਤੋਂ ਉਠ ਕੇ ਹੱਕ ਸੱਚ ਤੇ ਪਹਿਰਾ ਦਿੰਦਿਆਂ ਆਪਣਾ ਸਮੁੱਚਾ ਜੀਵਨ ਪੰਥ ਦੀ ਚੜਦੀਕਲਾ, ਪੰਜਾਬ ਦੇ ਹੱਕ ਹਕੂਕ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਾਨਵਤਾ ਨੂੰ ਸਰਮਪਿਤ ਕੀਤਾ ਅਤੇ ਉਨ੍ਹਾਂ ਦਾ ਸਿਆਸੀ ਬੇਦਾਗ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਹ ਦਸੇਰਾ ਰਹੇਗਾ। ਬੁਲਾਰਿਆਂ ਨੇ ਕਿਹਾ ਕਿ ਸਵ. ਰਣਧੀਰ ਸਿੰਘ ਚੀਮਾ ਦਾ ਨਾਂਅ ਸਿੱਖ ਇਤਿਹਾਸ ਦੇ ਪੰਨਿਆਂ ’ਤੇ ਸੜਕਾਂ ਦੇ ਬਾਦਸ਼ਾਹ ਵਜੋਂ ਦਰਜ਼ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਦਲ ਵਲੋਂ ਸਵ. ਚੀਮਾ ਦੇ ਸਪੁੱਤਰ ਜਥੇਦਾਰ ਜਗਦੀਪ ਸਿੰਘ ਚੀਮਾ ਅਤੇ ਐਡਵੋਕੇਟ ਗੁਰਦੀਪ ਸਿੰਘ ਚੀਮਾ ਨੂੰ ਦਸਤਾਰਾਂ ਭੇਟ ਕਰਕੇ ਪਿਤਾ ਪੁਰਖੀ ਵਿਰਾਸਤ ਨੂੰ ਅੱਗੇ ਲੈ ਜਾਣ ਦੀ ਜਿੰਮੇਵਾਰੀ ਸੌਂਪੀ ਗਈ। ਸਮਾਗਮ ਵਿਚ ਬਾਬਾ ਪਰਮਜੀਤ ਸਿੰਘ ਹੰਸਾਲੀ, ਬਾਬਾ ਬਲਵਿੰਦਰ ਦਾਸ ਮੁੱਲਾਂਪੁਰ, ਬੀਬੀ ਕੁਲਵਿੰਦਰ ਕੌਰ ਗੰਢੂਆਂ, ਬਾਬਾ ਦਲਬਾਰਾ ਸਿੰਘ ਰੋਹੀਸਰ, ਬਾਬਾ ਗੁਲਜਾਰ ਸਿੰਘ ਕਾਰਸੇਵਾ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਸਾਬਕਾ ਮੰਤਰੀਆਂ ’ਚ ਮਹੇਸ਼ਇੰਦਰ ਸਿੰਘ ਗਰੇਵਾਲ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਬਲਵੰਤ ਸਿੰਘ ਰਾਮੂਵਾਲੀਆ, ਸ਼ਰਨਜੀਤ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਡਾ. ਹਰਬੰਸ ਲਾਲ, ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ, ਇਕਬਾਲ ਸਿੰਘ ਝੂੰਦਾਂ, ਗਗਨਜੀਤ ਸਿੰਘ ਬਰਨਾਲਾ, ਅਰਸ਼ਦੀਪ ਸਿੰਘ ਕਲੇਰ ਬੁਲਾਰਾ ਅਕਾਲੀ ਦਲ, ਪਰਵਿੰਦਰ ਸਿੰਘ ਸੋਹਾਣਾ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਜਥੇ. ਕਰਨੈਲ ਸਿੰਘ ਪੰਜੋਲੀ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਬੀਬੀ ਕੁਲਦੀਪ ਕੌਰ ਟੌਹੜਾ, ਅਜਮੇਰ ਸਿੰਘ ਖੇੜਾ ਅਤੇ ਚਰਨਜੀਤ ਸਿੰਘ ਕਾਲੇਵਾਲ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਮਨਮੋਹਨ ਸਿੰਘ ਮੁਕਾਰੋਂਪੁਰ ਜਿਲ੍ਹਾ ਪ੍ਰਧਾਨ (ਸ਼ਹਿਰੀ), ਸ਼ਰਨਜੀਤ ਸਿੰਘ ਚਨਾਰਥਲ ਜਿਲ੍ਹਾ ਪ੍ਰਧਾਨ (ਦਿਹਾਤੀ), ਇੰਜੀ. ਕੰਵਰਵੀਰ ਸਿੰਘ ਟੌਹੜਾ, ਬਲਜੀਤ ਸਿੰਘ ਭੁੱਟਾ, ਹਰਭਜਨ ਸਿੰਘ ਚਨਾਰਥਲ, ਫੋਰਮੈਨ ਬਲਵੀਰ ਸਿੰਘ ਸਿੱਧੂ, ਨਾਜਰ ਸਿੰਘ, ਸੁਰਜੀਤ ਸਿੰਘ ਸਾਹੀ ਸਾਬਕਾ ਸਰਪੰਚ ਨਬੀਪੁਰ, ਮਨਿੰਦਰਪਾਲ ਸਿੰਘ ਬਾਜਵਾ ਡਾਇਰੈਕਟਰ ਵੇਰਕਾ ਮਿਲਕ ਪਲਾਂਟ ਮੁਹਾਲੀ, ਡਾ ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਡਾ ਬਿਕਰਮਜੀਤ ਸਿੰਘ ਵਾਈਸ ਪ੍ਰਿੰਸੀਪਲ, ਡਾ ਪਰਿਤਪਾਲ ਸਿੰਘ ਉਪ ਕੁਲਪਤੀ ਵਿਸ਼ਵ ਯੂਨੀਵਰਸਿਟੀ, ਡਾ ਲਖਵੀਰ ਸਿੰਘ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਲਾਜ, ਜਤਿੰਦਰਪਾਲ ਸਿੰਘ (ਭਾਂਬਰੀ) ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ, ਦਰਸ਼ਨ ਸਿੰਘ ਬੱਬੀ ਸੌਂਟੀ ਸਾਬਕਾ ਚੇਅਰਮੈਨ ਪੀ.ਏ.ਡੀ.ਬੀ, ਨੰਬਰਦਾਰ ਅਮਰਿੰਦਰ ਸਿੰਘ ਭੰਗੂ ਅੰਬੇਮਾਜਰਾ, ਮਹਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸੁਖਦੇਵ ਸਿੰਘ ਰਾਮਗੜ੍ਹ ਸੈਣੀਆਂ, ਸੰਤਾ ਸਿੰਘ ਉਮੈਦਪੁਰੀ, ਬੱਬੀ ਬਾਦਲ, ਜਗਜੀਵਨ ਸਿੰਘ ਖੀਰਨੀਆਂ, ਕਰਨੈਲ ਸਿੰਘ ਪੀਰ ਮੁਹੰਮਦ, ਯਾਦਵਿੰਦਰ ਸਿੰਘ ਯਾਦੂ, ਐਡਵੋਕੇਟ ਗਗਨਦੀਪ ਸਿੰਘ ਵਿਰਕ, ਇੰਦਰਜੀਤ ਸਿੰਘ ਸੰਧੂ ,ਦਾਇਆ ਬੀਰ ਸਿੰਘ ਬਾਠ ਉੱਘੇ ਬਿਜਨੈਸ , ਜਸਪ੍ਰੀਤ ਸਿੰਘ ਝਬਾਲੀ, ਜੁਝਾਰ ਸਿੰਘ ਮਾਜਰੀ , ਗੁਰਪ੍ਰੀਤ ਸਿੰਘ ਚੱਕ ਸਕੱਤਰ ਪੰਜਾਬ ਕਿਸਾਨ ਸੈੱਲ, ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ l