ਫਤਿਹਗੜ੍ਹ ਸਾਹਿਬ, 5 ਜੁਲਾਈ : ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਦੇ ਖਤਰੇ ਨੂੰ ਓਰਲ ਰੀਹਾਈਡਰੇਸ਼ਨ ਸਾਲਟ (ਓ.ਆਰ.ਐਸ) ਦੀ ਸਹੀ ਮਾਤਰਾ ਅਤੇ ਜ਼ਿੰਕ ਦੀਆਂ ਗੋਲੀਆਂ ਦੀ ਖੁਰਾਕ ਦੇ ਨਾਲ—ਨਾਲ ਬੱਚੇ ਨੂੰ ਲੋੜੀਂਦੀ ਪੋਸ਼ਣ ਦੇ ਸੇਵਨ ਨਾਲ ਘਟਾਇਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਪੀ.ਐਚ.ਸੀ. ਬਾੜ੍ਹਾ ਸਰਹਿੰਦ ਵਿਖੇ ਤੀਬਰ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਤੀਬਰ ਦਸਤ ਰੋਕੂ ਪੰਦਰਵਾੜਾ 4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ, ਇਸ ਦਾ ਟੀਚਾ ਬਚਪਨ ਵਿੱਚ ਦਸਤ ਲੱਗਣ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਜ਼ੀਰੋ ਕਰਨਾ ਹੈ। ਉਨ੍ਹਾਂ ਸਾਫ ਪਾਣੀ ਪੀਣ, ਪੀਣ ਵਾਲੇ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖਣ, ਆਪਣਾ ਆਲਾ—ਦੁਆਲਾ ਸਾਫ਼ ਸੁਥਰਾ ਰੱਖਣ, ਨਵਜਨਮੇ ਬੱਚੇ ਨੂੰ ਪਹਿਲੇ ਛੇ ਮਹੀਨੇ ਤੱਕ ਮਾਂ ਦਾ ਦੁੱਧ ਪਿਲਾਉਣ, ਹੱਥ ਧੋਣ, ਪਾਖਾਨੇ ਦੀ ਵਰਤੋ ਕਰਨ ਆਦਿ ਹੋਰ ਸਵੱਛਤਾ ਤੇ ਪੋਸ਼ਣ ਸਬੰਧੀ ਵਿਸਿ਼ਆ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਸਾਰਿਆਂ ਉਪਰਾਲਿਆਂ ਨਾਲ ਅਤੇ ਉਚਿਤ ਪੋਸ਼ਣ ਨਾਲ ਦਸਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਡਾਇਰੀਆ ਕਾਰਨ ਜ਼ੀਰੋ ਮੌਤਾਂ ਦੇ ਟੀਚੇ ਦੀ ਪ੍ਰਾਪਤੀ ਲਈ ਜਨਤਾ ਦੇ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਓ.ਆਰ.ਐਸ.—ਜਿੰਕ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਤੇ ਬੱਚਿਆਂ ਨੂੰ ਓ.ਆਰ.ਐਸ. ਦੇ ਪੈਕਟ ਵੰਡੇ । ਪੰਦਰਵਾੜੇ ਦੌਰਾਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਆਸ਼ਾ ਦੁਆਰਾ ਘਰ—ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਐਪੀਡਮੋਲੋਜਿਸ਼ਟ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾਂ ਅਫਸਰ ਬਲਜਿੰਦਰ ਸਿੰਘ, ਜ਼ਸਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ. ਅਮਰਜੀਤ ਸਿੰਘ, ਮੈਡੀਕਲ ਅਫਸਰ ਡਾ. ਸਿ਼ਲਪੀ ਮਲਹੋਤਰਾ, ਡਾ. ਹਰਮਨ ਤੇ ਸਿਹਤ ਸੰਸਥਾਂ ਦਾ ਸਮੂਹ ਸਟਾਫ ਹਾਜ਼ਰ ਸੀ।