ਭਦੌੜ/ਬਰਨਾਲਾ, 29 ਸਤੰਬਰ : ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਭਦੌੜ ਦੇ ਆਂਗਣਵਾੜੀ ਸੈਂਟਰ ਵਿਖੇ ਸਥਾਨਕ ਮਹਿਲਾਵਾਂ ਅਤੇ ਆਂਗਣਵਾੜੀ ਵਰਕਰਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਕੇਸ ਵਰਕਰ ਜਸਬੀਰ ਕੌਰ ਅਤੇ ਆਈ.ਟੀ ਸਟਾਫ਼ ਜਸਪਾਲ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ , ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀਆਂ ਸ਼ਿਕਾਰ ਹਨ, ਨੂੰ ਸੈਂਟਰ ਵੱਲੋਂ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ ਤੇ ਹੋਰ ਸੈਂਟਰ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸੈਂਟਰ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ 01679-230181 ਅਤੇ ਵਿਮੈਨ ਹੈਲਪ ਲਾਈਨ ਨੰ. 181, 112 'ਤੇ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।