
ਭਦੌੜ, 16 ਦਸੰਬਰ 2024 : ਭਦੌੜ ਦੇ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜ਼ੂਦਾ ਸਰਪੰਚ ਸੁਖਜੀਤ ਸਿੰਘ ਦਾ ਕੁੱਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਸ ਘਟਨਾਂ ਪਿੱਛੇ ਪਿੰਡ ਦੇ ਕੁੱਝ ਲੋਕਾਂ ਤੇ ਗੰਭੀਰ ਦੋਸ਼ ਲਗਾਏ ਹਨ, ਉਨ੍ਹਾਂ ਦੱਸਿਆ ਕਿ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਦੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨਾਲ ਰੰਜਿਸ਼ ਰੱਖੀ ਜਾ ਰਹੀ ਸੀ, ਜਿਸ ਕਾਰਨ ਅੱਜ ਉੇਨ੍ਹਾਂ ਨੇ ਸਰਪੰਚ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਰਪੰਚ ਸੁਖਜੀਤ ਸਿੰਘ ਵੱਲੋਂ ਪਿੰਡ ਦੇ ਕੁੱਝ ਲੋਕਾਂ ਨੂੰ ਨਸ਼ੇ ਨੂੰ ਲੈ ਕੇ ਘੂਰਿਆ ਸੀ, ਜਿਸ ਤੋਂ ਕੁੱਝ ਸਮੇਂ ਬਾਅਦ ਉਨ੍ਹਾਂ ਲੋਕਾਂ ਨੇ ਸਰਪੰਚ ਤੇ ਉਸਦੇ ਸਾਥੀਆਂ ਤੇ ਹਮਲਾ ਕਰਦਿੱਤਾ। ਜਿਸ ਕਾਰਨ ਸਰਪੰਚ ਸੁਖਜੀਤ ਸਿੰਘ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਪਰ ਉਹ ਰਸਤੇ ਵਿੱਚ ਹੀ ਦਮਤੋੜ ਗਿਆ। ਉਨ੍ਹਾਂ ਤੋਂ ਇਲਾਵਾ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਅਤੇ ਦੋ ਹੋਰ ਵਿਅਕਤੀ ਇਸ ਹਮਲੇ ਵਿੱਚ ਗੰਭੀਰ ਜਖ਼ਮੀ ਹੋਏ ਹਨ। ਉਨ੍ਹਾਂ ਉਕਤ ਘਟਨਾਂ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਮੁਖੀ ਯਾਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਸ ਘਟਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਟਹੀ ਹੈ, ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰਲਿਆ ਜਾਵੇਗਾ।