ਸਿੱਖਿਆ ਕ੍ਰਾਂਤੀ  ਮੁਹਿੰਮ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ

  • ਮਲੋਟ ਹਲਕੇ ਦੇ  ਸਰਕਾਰੀ ਹਾਈ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ  ਸਕੂਲ ਸੰਮੇਵਾਲੀ, ਸਰਕਾਰੀ ਮਿਡਲ ਸਕੂਲ ਸੰਮੇਵਾਲੀ, ਸਰਕਾਰੀ ਪ੍ਰਾਇਮਰੀ  ਸਕੂਲ ਮਹਾਂਬੱਧਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ 74 ਲੱਖ 82 ਹਜ਼ਾਰ ਰੁਪਏ ਦੇ  ਪ੍ਰੋਜੈਕਟਾਂ  ਦਾ ਕੀਤਾ ਗਿਆ ਉਦਘਾਟਨ

ਮਲੋਟ, 23 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ  ਤਹਿਤ ਸਕੂਲੀ ਬੁਨਿਆਦੀ ਢਾਂਚਿਆਂ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ  ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ  ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ. ਜਗਦੇਵ ਸਿੰਘ ਬਾਮ, ਚੇਅਰਮੈਨ ਕੋਪਰੇਟਿਵ ਬੈਂਕ,ਪੰਜਾਬ, ਸ.ਜਸ਼ਨ ਸਿੰਘ ਬਰਾੜ , ਚੇਅਰਮੈਨ ਮਾਰਕੀਟ ਕਮੇਟੀ ਤੇ ਅਤੇ ਸਿੱਖਿਆ ਕੋਆਰਡੀਨੇਟਰ ਸ੍ਰੀ ਰਮੇਸ਼ ਅਰਨੀਵਾਲਾ ਉਚਚੇ ਤੌਰ ਤੇ ਪਹੁੰਚੇ। ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ  ਸਕੂਲ ਸੰਮੇਵਾਲੀ, ਸਰਕਾਰੀ ਮਿਡਲ ਸਕੂਲ ਸੰਮੇਵਾਲੀ, ਸਰਕਾਰੀ ਪ੍ਰਾਇਮਰੀ  ਸਕੂਲ ਮਹਾਂਬੱਧਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ 74 ਲੱਖ 82 ਹਜ਼ਾਰ ਰੁਪਏ ਦੇ  ਪ੍ਰੋਜੈਕਟਾਂ  ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਸੰਮੇਵਾਲੀ ਵਿਖੇ ਕੁਲ 12 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਸੰਮੇਵਾਲੀ ਵਿਖੇ ਕੁੱਲ 7.51 ਲੱਖ ਰੁਪਏ ਦੇ, ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ ਵਿਖੇ ਕੁੱਲ 15 ਲੱਖ ਰੁਪਏ ਦੇ, ਸਰਕਾਰੀ ਹਾਈ ਸਕੂਲ ਨੰਦਗੜ੍ਹ ਵਿਖੇ ਕੁੱਲ 7.50 ਲੱਖ ਰੁਪਏ ਦੇ, ਸਰਕਾਰੀ  ਪ੍ਰਾਇਮਰੀ ਸਕੂਲ ਮਹਾਂਬੱਧਰ ਵਿਖੇ ਕੁੱਲ 10.51 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂ ਬੱਧਰ ਵਿਖੇ 22.30 ਲੱਖ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ  ਉਦਘਾਟਨ ਕੀਤਾ ।