ਐੱਸ.ਡੀ.ਐਮ. ਚੇਤਨ ਬੰਗੜ ਨੇ ਸੁਤੰਤਰਤਾ ਸੰਗਰਾਮੀਆਂ ਤੇ ਉਹਨਾਂ ਦੇ ਵਾਰਸਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸ੍ਰੀ ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ, ਸ੍ਰੀ ਫਤਹਿਗੜ੍ਹ ਸਾਹਿਬ, ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ਐੱਸ.ਡੀ.ਐਮ. ਅਮਲੋਹ, ਸ਼੍ਰੀ ਚੇਤਨ ਬੰਗੜ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਹਨਾਂ ਦੀਆਂ ਵਾਰਸਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਦਫਤਰ ਉਪ ਮੰਡਲ ਮੈਜਿਸਟਰੇਟ, ਅਮਲੋਹ ਵਿਖੇ ਸਬ-ਡਵੀਜ਼ਨ ਪੱਧਰ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਪੁਲਿਸ ਸਮੇਤ ਵੱਖੋ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ ਪੁੱਜੇ ਸੁਤੰਤਰਤਾ ਸੰਗਰਾਮੀ/ਵਾਰਸਾਂ ਨੂੰ ਜਦੋਂ ਕੋਈ ਵੀ ਸਮੱਸਿਆ ਦਰਪੇਸ਼ ਹੋਣ ਬਾਰੇ ਪੁੱਛਿਆ ਗਿਆ ਤਾਂ ਹਾਜ਼ਰ ਸੁਤੰਤਰਤਾ ਸੰਗਰਾਮੀਆਂ/ਵਾਰਸਾਂ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ। ਐੱਸ.ਡੀ.ਐਮ. ਨੇ ਸੁੰਤਤਰਤਾ ਸੰਗਰਾਮੀਆਂ/ ਵਾਰਸਾਂ ਦੇ ਧਿਆਨ ਵਿੱਚ ਲਿਆਂਦਾ ਕਿ ਜੇਕਰ ਉਹਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਹਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾ ਸਕੇ।