ਰਾਏਕੋਟ, 21 ਦਸੰਬਰ (ਚਮਕੌਰ ਸਿੰਘ ਦਿਓਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਹੇਠ ਅੱਜ ਸਬ-ਡਵੀਜਨ ਦਫਤਰ ਰਾਏਕੋਟ ਵਿਖੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨਾਲ ਐਸ.ਡੀ.ਐਮ. ਰਾਏਕੋਟ ਗੁਰਬੀਰ ਸਿੰਘ ਕੋਹਲੀ ਵੱਲੋਂ ਮੀਟਿੰਗ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ’ਚ ਆਉਂਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਇਸ ਮੌਕੇ ਐਸਡੀਐਮ ਗੁਰਬੀਰ ਸਿੰਘ ਕੋਹਲੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਵੱਲੋਂ ਅੱਜ ਪੰਜ ਪਿੰਡਾਂ ਰਾਮਗੜ੍ਹ ਸਿਵੀਆਂ, ਬੱਸੀਆਂ, ਤਾਜਪੁਰ, ਰੂਪਾਪੱਤੀ, ਬਿੰਜਲ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਪੁੱਜੇ ਸਰਪੰਚਾਂ-ਪੰਚਾਂ ਨੇ ਉਨ੍ਹਾਂ ਨੂੰ ਪਿੰਡ ਦੇ ਵਿਕਾਸ ਕਾਰਜਾਂ ’ਚ ਆਉਂਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ ਹੈ, ਜਿੰਨ੍ਹਾਂ ਦੇ ਹੱਲ ਲਈ ਜਿੱਥੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ, ਉੱਥੇ ਜੋ ਸਮੱਸਿਆਵਾਂ ਸਰਕਾਰ ਦੇ ਪੱਧਰ ਦੀਆਂ ਹਨ, ਉਹ ਸਰਕਾਰ ਤੱਕ ਪੁੱਜਦੀਆਂ ਕੀਤੀਆਂ ਜਾਣਗੀਆਂ। ਐਸਡੀਐਮ ਕੋਹਲੀ ਨੇ ਦੱਸਿਆ ਕਿ ਪਿੰਡਾਂ ਦੇ ਕਲੱਸਟਰ ਬਣਾ ਕੇ ਸਬ-ਡਵੀਜਨ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਪਰਮਿੰਦਰ ਸਿੰਘ (ਪੰਚਾਇਤ ਵਿਭਾਗ), ਸਟੈਨੋ ਜਤਿੰਦਰ ਸਿੰਘ, ਸਰਪੰਚ ਅਵਤਾਰ ਸਿੰਘ, ਸਰਪੰਚ ਗੁਰਦੇਵ ਸਿੰਘ, ਸਰਪੰਚ ਜਗਦੇਵ ਸਿੰਘ, ਸਰਪੰਚ ਜਗਦੇਵ ਸਿੰਘ, ਸਰਪੰਚ ਸੁਖਦੇਵ ਸਿੰਘ, ਬਲਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।