- ਸਵੇਰੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ
- ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ
ਸ੍ਰੀ ਮੁਕਤਸਰ ਸਾਹਿਬ, 08 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਾਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ਤੇ ਸਰਚ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਦੀ ਅਗਵਾਈ ਹੇਠ ਜਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਹ "OPERATION EAGLE-5” ਚੜਦੀ ਸਵੇਰ ਸ਼ੁਰੂ ਹੋਇਆ। ਇਸ ਮੌਕੇ ਸ੍ਰੀ ਕਮਲਪ੍ਰੀਤ ਸਿੰਘ ਚਾਹਿਲ ਐਸ.ਪੀ (ਐਚ), ਸ੍ਰੀ ਮਨਮੀਤ ਸਿੰਘ ਢਿੱਲੋ ਐਸ.ਪੀ(ਡੀ), ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ), ਸ੍ਰੀ ਨਵੀਨ ਕੁਮਾਰ ਡੀ.ਐਸ.ਪੀ (CAW), ਸ੍ਰੀ ਈਸ਼ਾਨ ਸਿੰਗਲਾ ਡੀ.ਐਸ.ਪੀ(NDPS), ਸ. ਜਸਪਾਲ ਸਿੰਘ ਡੀ.ਐਸ.ਪੀ (ਡੀ), ਸ. ਸਤਨਾਮ ਸਿੰਘ ਡੀ.ਐਸ.ਪੀ(ਸ੍ਰੀ ਮੁਕਤਸਰ ਸਾਹਿਬ ),ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ), ਸ. ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ਼੍ਰੀ ਪਵਨਜੀਤ ਡੀ.ਐਸ.ਪੀ (ਮਲੋਟ), ਸਮੂਹ ਮੁੱਖ ਅਫਸਰਾਨ ਥਾਣਾ ਅਤੇ ਪੁਲਿਸ ਅਧਿਕਾਰੀਆ/ਕ੍ਰਮਚਾਰੀਆਂ ਮੌਜੂਦ ਸਨ। ਇਸ ਮੌਕੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅਪ੍ਰੈਸ਼ਨ ਈਗਲ-5 ਤਹਿਤ ਜਿਲ੍ਹਾ ਅੰਦਰ ਨਸ਼ੇ ਵੇਚਣ ਵਾਲੇ ਸ਼ੱਕੀ ਥਾਵਾਂ ਤੇ ਅਤੇ ਜਿਨਾਂ ਤੇ ਪਹਿਲਾਂ ਐਨ.ਡੀ.ਪੀ.ਐਕਟ ਦੇ ਮਾਮਲੇ ਦਰਜ਼ ਹਨ ਉਨ੍ਹਾਂ ਦੇ ਘਰਾਂ/ਥਾਵਾਂ ਤੇ ਪੁਲਿਸ ਵੱਲੋਂ ਰੇਡ ਕਰ ਸਰਚ ਕੀਤਾ ਗਿਆ, ਇਸ ਸਰਚ ਅਪ੍ਰੈਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ। ਇਸ ਦੇ ਨਾਲ ਹੀ ਗੈਂਗਸਟਰਾਂ ਅਤੇ ਉਹਨਾਂ ਦੇ ਸਾਥੀਆਂ ਦੇ ਟਿਕਾਣਿਆਂ ਤੇ ਵੀ ਸਰਚ ਕੀਤਾ ਗਿਆ ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਅੱਗੇ ਵੀ ਚਲਦੇ ਰਹਿਣਗੇ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਕਿਸੇ ਨੂੰ ਵੀ ਬਖਸ਼ਿਆ ਨਹੀ ਜਾਵੇਗਾ। ਐਸ.ਐਸ.ਪੀ ਜੀ ਨੇ ਦੱਸਿਆ ਕਿ ਇਸ ਆਪਰੇਸ਼ਨ ਈਗਲ ਤਹਿਤ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆਂ ਵਿੱਚ 4 ਮੁਕਦਮੇ ਦਰਜ ਕਰਕੇ 200 ਲੀਟਰ ਲਾਹਣ, 74 ਕਿਲੋਗ੍ਰਾਮ ਪੋਸਤ ਅਤੇ 5 ਗ੍ਰਾਮ ਹੈਰੋਇਨ ਸਮੇਤ 04 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ । ਜਿਨਾਂ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਐਸ.ਐਸ.ਪੀ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਡੇ ਨਜ਼ਦੀਕ ਕੋਈ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਸਾਨੂੰ ਸਾਡੇ ਹੈਲਪ ਲਾਇਨ ਨੰਬਰ 8054942100 ਤੇ ਦਿਊ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।