- 4 ਤੋਂ 15 ਜੁਲਾਈ ਤੱਕ ਚੱਲਣਗੀਆਂ ਅੱਠਵੀਂ ਸ੍ਰੇਣੀ ਦੀਆਂ ਰੀ ਅਪੀਅਰ ਦੀਆਂ ਪ੍ਰੀੀਿਖਆਵਾਂ-ਜਿ਼ਲ੍ਹਾ ਮੈਜਿਸਟ੍ਰੇਟ
ਮੋਗਾ, 3 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਮਿਤੀ 4 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ ਦੇ ਸ਼ੈਸ਼ਨ ਵਿੱਚ ਬੋਰਡ ਵੱਲੋਂ ਜਿ਼ਲ੍ਹਾ ਮੋਗਾ ਅੰਦਰ ਵੱਖ ਵੱਖ ਸਥਾਪਿਤ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜਿ਼ਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਪ੍ਰੀਖਿਆਵਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਹ ਹੁਕਮ 4 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ 9 ਵਜੇ ਤੋਂ 5 ਵਜੇ ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।