ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) ਹਲਕਾ ਜਗਰਾਉਂ ਦੇ ਸਰਹੱਦੀ ਪਿੰਡ ਸੰਗਤਪੁਰਾ ਢੈਪਈ ਦੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਿੱਧੂ ਸੰਗਤਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਨਛੱਤਰ ਕੌਰ ਜੀ ਸਿੱਧੂ ਲੰਮੀ ਬੀਮਾਰੀ ਨਾਲ ਜੂਝਦੇ ਹੋਏ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਆਖ ਗਏ । ਸਵ ਮਾਤਾ ਨਛੱਤਰ ਕੌਰ ਸਿੱਧੂ ਦਾ ਅੰਤਿਮ ਸੰਸਕਾਰ ਮਿਤੀ 11/02/2024 ਨੂੰ ਪਿੰਡ ਸੰਗਤਪੁਰਾ ਢੈਪਈ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਜਿੱਥੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਸ਼ਰੀਕ ਹੁੰਦੇ ਦੁੱਖ ਸਾਂਝਾ ਕੀਤਾ ਉੱਥੇ ਹੀ ਇਲਾਕੇ ਦੇ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਅਤੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸਿੱਧੂ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਸਮੇਂ ਰਾਮ ਸਿੰਘ ਸਿੱਧੂ ਨੇ ਕਿਹਾ ਕਿ ਮਿਤੀ 11 ਫਰਬਰੀ ਦਿਨ ਐਤਵਾਰ ਨੂੰ ਮਾਤਾ ਜੀ ਦਾ ਅੰਤਿਮ ਸੰਸਕਾਰ ਸਵੇਰੇ 11.30 ਵਜੇ ਤੱਕ ਕੀਤਾ ਜਾਵੇਗਾ ।ਇਸ ਦੁੱਖ ਦੀ ਘੜੀ ਵਿੱਚ ਜਿਹੜੇ ਵੀ ਸਾਕ ਸਬੰਧੀਆਂ ਨੇ ਮਾਤਾ ਜੀ ਦੀ ਅੰਤਿਮ ਯਾਤਰਾ ਵਿਚ ਸ਼ਮੂਲੀਅਤ ਕਰਨੀ ਹੈ ਉਹ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।