
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਸ਼ੁਭਮ ਅਗਰਵਾਲ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਨਿਭਾਉਣ ਦਾ ਮੌਕਾ ਹਾਸਲ ਹੋਇਆ ਹੈ। ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਸ਼੍ਰੀ ਸ਼ੁਭਮ ਅਗਰਵਾਲ ਇਸ ਤੋਂ ਪਹਿਲਾਂ ਏ.ਐੱਸ.ਪੀ. ਟ੍ਰੈਫ਼ਿਕ ਪਟਿਆਲਾ, ਏ.ਐੱਸ.ਪੀ. ਸਿਟੀ ਪਠਾਨਕੋਟ, ਐੱਸ.ਪੀ.ਡੀ. ਅੰਮ੍ਰਿਤਸਰ ਦਿਹਾਤੀ, ਏ.ਡੀ.ਸੀ.ਪੀ.-3 ਲੁਧਿਆਣਾ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।