ਰਾਏਕੋਟ, 13 ਸਤੰਬਰ (ਚਮਕੌਰ ਸਿੰਘ ਦਿਓਲ) : ਥਾਣਾ ਸਦਰ ਰਾਏਕੋਟ ਦੇ ਇੰਚਾਰਜ ਐਸ.ਆਈ ਹਰਦੀਪ ਸਿੰਘ ਦਾ ਬੀਤੀ ਰਾਤ ਸੰਖੇਪ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ’ਚ ਦਿਹਾਂਤ ਹੋ ਗਿਆ। ਉਹ 54 ਸਾਲ ਦੇ ਸਨ ਅਤੇ ਪਿਛਲੇ ਇੱਕ ਦੋ ਦਿਨ ਤੋਂ ਕੁਝ ਬਿਮਾਰ ਚੱਲ ਰਹੇ ਸਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਹਿਲਾਂ ਜਗਰਾਓਂ ਅਤੇ ਬਾਅਦ ਵਿੱਚ ਲੁਧਿਆਣੇ ਵਿਖੇ ਦਯਾਨੰਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਸ. ਹਰਦੀਪ ਸਿੰਘ ਦਾ ਅੰਤਿਮ ਸੰਸਕਾਰ ਖਰੜ ਵਿਖੇ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਇਸ ਬੇਵਕਤੀ ਮੌਤ ’ਤੇ ਪੁਲਿਸ ਵਿਭਾਗ ਅਤੇ ਸਗੇ ਸਬੰਧੀਆਂ ਅਤੇ ਦੋਸਤਾਂ ਮਿੱਤਰਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।