ਬਠਿੰਡਾ, 4 ਦਸੰਬਰ 2024 : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਜੱਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ ਤੇ ਹਮਲਾ ਨਹੀਂ ਹੈ ਬਲਕਿ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੀ ਹੁਕਮ ਅਦੂਲੀ ਅਤੇ ਪੰਜਾਬ ਦੀ ਸ਼ਾਂਤੀ ਤੇ ਹਮਲਾ ਹੈ। ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਏ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ ਹੈ। ਮਲੂਕਾ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਵੱਖ ਵੱਖ ਏਜੰਸੀਆਂ ਅਤੇ ਪੰਥ ਤੇ ਪੰਜਾਬ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆ ਹਨ। ਅਮਨ ਕਾਨੂੰਨ ਦੀ ਸਥਿਤੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਸਵਾਂਲਾ ਦੇ ਘੇਰੇ ਚ ਰਹੀ ਹੈ। ਹਮਲਾ ਕਰਨ ਵਾਲੇ ਵਿਅਕਤੀ ਦੇ ਪਿਛੋਕੜ ਬਾਰੇ ਪੂਰੀ ਜਾਣਕਾਰੀ ਹੁੰਦਿਆ ਵੀ ਉਹ ਦੋ ਦਿਨ ਤੋਂ ਹਰਮਿੰਦਰ ਸਾਹਿਬ ਦੇ ਆਸ-ਪਾਸ ਘੁੰਮਦਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਤੇ ਏਜੰਸੀਆਂ ਜਾਣਕਾਰੀ ਹੁੰਦਿਆ ਵੀ ਹਮਲਾ ਰੋਕਣ ਚ ਅਸਫ਼ਲ ਰਹੀ। ਮਲੂਕਾ ਨੇ ਕਿਹਾ ਕਿ ਇਹ ਲੋਕ ਪੰਜਾਬ ਨੂੰ ਮੁੜ ਪੈਰਾਂ ਸਿਰ ਹੋਣ ਨਹੀਂ ਦੇਣਾ ਚਾਹੁੰਦੇ। ਅਜਿਹੇ ਹਮਲਿਆਂ ਨਾਲ ਸਿੱਖਾਂ ਦੇ ਅਕਸ ਨੂੰ ਵੀ ਢਾਹ ਲਗਾਈ ਜਾ ਰਹੀ ਹੈ। ਕੇਂਦਰੀ ਤੇ ਕਈ ਹੋਰ ਪੰਥ ਵਿਰੋਧੀ ਤਾਕਤਾਂ ਸਿੱਖਂ ਨੂੰ ਵਿਸ਼ਵ ਭਰ ਵਿੱਚ ਸ਼ੱਕੀ ਬਣਾ ਦੇਣਾ ਚਾਹੁੰਦੀਆਂ ਹਨ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਤੋਂ ਬਾਅਦ ਲਗਾਤਾਰ ਇਲੈਕਟੋ੍ਰਨਿਕ ਅਤੇ ਸੋਸ਼ਲ ਮੀਡੀਆ ਤੇ ਚੱਲ ਰਹੀਆ ਬਹਿਸਾਂ ਤੇ ਵੀ ਮਲੂਕਾ ਨੇ ਸਵਾਲ ਚੁੱਕਦਿਆ ਕਿਹਾ ਕਿ ਇਸ ਦੌਰਾਨ ਵੀ ਆਦੇਸ਼ਾਂ ਤੇ ਕਿੰਤੂ-ਪ੍ਰੰਤੂ ਕੀਤੀ ਜਾ ਰਹੀ ਹੈ। ਬਹਿਸ ਦੌਰਾਨ ਕੁੱਝ ਗਰਮ ਖਿਆਲੀ ਅਖੌਤੀ ਵਿਦਵਾਨ ਫੈਸਲੇ ਦੀ ਨਿੰਦਾ ਕਰਦੇ ਹਨ ਤੇ ਅਜਿਹੀਆਂ ਕਾਰਵਾਈਆ ਲਈ ਲੋਕਾਂ ਨੂੰ ਉਕਸਾ ਰਹੇ ਹਨ। ਉਹਨਾਂ ਮੰਗ ਕੀਤੀ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਬਾਰੇ ਸਾਰੇ ਪਲੇਟਫਾਰਮਾਂ ਤੇ ਅਜਿਹੀਆ ਬਹਿਸਾਂ ਤੁਰੰਤ ਬੰਦ ਹੋਣੀਆ ਚਾਹੀਦੀਆਂ ਹਨ ਅਤੇ ਇਸ ਘਟਨਾ ਦੀ ਜੂਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ। ਦਿੱਤੀ ਗਈ।