- ਰੱਖੜੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ-ਡਿਪਟੀ ਕਮਿਸ਼ਨਰ
ਫਾਜ਼ਿਲਕਾ 29 ਅਗਸਤ : ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਪ੍ਰਿਆ, ਸ਼ਾਲਿਨੀ, ਨਿਸ਼ਾ ਬੈਨ ਅਤੇ ਬੀ.ਕੇ ਸੁਭਾਸ਼ ਬਾਈ ਰਿਟਾਂ. ਰੇਜ਼ ਅਫਸਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਫ਼ਤਰ ਆ ਕੇ ਰੱਖੜੀ ਬੰਨ੍ਹੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਰੱਖੜੀ ਦੇ ਤਿਉਹਾਰ ਦਾ ਅਧਿਆਤਮਕ ਮਹੱਤਵ ਵੀ ਦੱਸਿਆ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਸ਼ਰਮ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਬ੍ਰਹਮ ਕੁਮਾਰੀਆਂ ਦਾ ਰੱਖੜੀ ਬੰਨ੍ਹਣ ਲਈ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਆਸ਼ਰਮ ਆਉਣਗੇ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਆਪਸੀ ਭਾਈਚਾਰਕ ਨੂੰ ਦਰਸਾਉਂਦਾ ਹੈ। ਜਿਸ ਕਰਕੇ ਇਹ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।