
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ 2025 : ਸ੍ਰੀ ਰਾਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ 30 ਅਪ੍ਰੈਲ ਤੱਕ ਸਪੈਸ਼ਲ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੁੱਲ 31 ਵਾਰਡ ਹਨ,ਜਿਹਨਾਂ ਵਿੱਚ ਸਵੇਰੇ 6 ਵਜੇ ਤੋਂ 11 ਵਜੇ ਤੱਕ ਅਤੇ ਬਾਅਦ ਦੁਪਹਿਰ 3 ਵਜੇ ਤੋਂ 6 ਵਜੇ ਤੱਕ ਸਡਿਊਲ ਅਨੁਸਾਰ ਗਰੁੱਪ ਵਾਇਸ ਪੰਦਰਵਾੜਾ ਮਨਾਉਣ ਲਈ ਸਪੈਸ਼ਲ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਛਿੰਦਰਪਾਲ, ਪਰਮਜੀਤ ਸਿੰਘ, ਮੇਟ ਪੱਪੂ ਰਾਮ ਅਤੇ ਪਾਚਾ ਰਾਮ ਦੀ ਨਿਗਰਾਨੀ ਹੇਠ 30 ਅਪ੍ਰੈਲ 2025 ਤੱਕ ਸਪੈਸ਼ਲ ਸਫਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਸਫਾਈ ਕਰਵਾਈ ਜਾਵੇਗੀ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਫਾਈ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਆਪਣੇ ਘਰਾਂ ਦੇ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਵੱਖਰਾ ਰੱਖਣ ਅਤੇ ਇਹ ਕੂੜਾ ਗਲੀਆਂ ਅਤੇ ਸੜਕਾਂ ਤੇ ਨਜਾਇਜ ਨਾ ਸੁੱਟਣ।