ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ 

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਫਰਵਰੀ  (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੀ ਬਾਣੀ ਦੀਆਂ ਵੱਖ—ਵੱਖ ਪੜ੍ਹਤਾਂ ਵਿਸ਼ੇ ਉਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ  ਭਗਤ ਰਵਿਦਾਸ ਜੀ ਦੀ ਬਾਣੀ ਦੇ ਧਾਰਮਿਕ ਏਕਤਾ ਅਤੇ ਭਾਈਚਾਰੇ ਦੇ ਸੁਨੇਹੇ ਨੂੰ ਅੱਜ ਦੇ ਸਮਾਜ ਵਿੱਚ ਜ਼ਰੂਰੀ ਦੱਸਿਆ। ਪ੍ਰੋਗਰਾਮ ਦਾ ਆਗਾਜ਼  ਡਾ. ਹਰਦੇਵ ਸਿੰਘ, ਮੁਖੀ, ਧਰਮ ਅਧਿਐਨ ਵਿਭਾਗ ਵਲੋਂ ਸਵਾਗਤੀ ਸ਼ਬਦਾਂ ਨਾਲ ਕੀਤਾ ਗਿਆ। ਉਨ੍ਹਾਂ ਨੇ ਮਹਿਮਾਨਾਂ ਦੇ ਸਵਾਗਤ ਦੇ ਨਾਲ ਵਿਸ਼ੇ ਦੀ ਮਹੱਤਤਾ ਨੂੰ ਵੀ ਸਾਂਝਾ ਕੀਤਾ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਡਾ ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੀਆਂ ਵੱਖ—ਵੱਖ ਪੜ੍ਹਤਾਂ ਉਤੇ ਚਰਚਾ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਨੂੰ ਵਧਾਈ ਦਿੱਤੀ। ਵਿਦਵਾਨ ਵਕਤਾ ਡਾ ਸਿਕੰਦਰ ਸਿੰਘ, ਡੀਨ ਅਤੇ ਮੁਖੀ, ਪੰਜਾਬੀ ਵਿਭਾਗ ਨੇ ਭਗਤ ਰਵਿਦਾਸ ਜੀ ਦੀ ਬਾਣੀ ਦੀਆਂ ਸਾਹਿਤਿਕ, ਮਾਨਵਵਾਦੀ, ਸਮਾਜਵਾਦੀ ਅਤੇ ਦਲਿਤਵਾਦੀ ਵੱਖ—ਵੱਖ ਪੜ੍ਹਤਾਂ ਸਬੰਧੀ ਵਿਸਤਾਰ ਸਹਿਤ ਚਰਚਾ ਕੀਤੀ। ਬਾਣੀ ਦੇ ਬਹੁਮੁਖੀ ਅਰਥਾਂ ਨੂੰ ਸਮਝਾਉਂਦੇ ਹੋਏ ਦੱਸਿਆ ਕਿ ਇਹ ਬਾਣੀ ਮਨੁਖਤਾ ਅਤੇ ਸਮਾਜ ਸੁਧਾਰ ਲਈ ਮਦਦਗਾਰ ਹੈ। ਸਮਾਗਮ ਦੀ ਸਮਾਪਤੀ ਡਾ ਜਸਪਾਲ ਕੌਰ ਕਾਂਗ ਦੇ ਧੰਨਵਾਦੀ ਮਤੇ ਨਾਲ ਹੋਈ। ਉਨ੍ਹਾਂ ਨੇ ਵਾਈਸ ਚਾਂਸਲਰ, ਡੀਨ ਅਕਾਦਮਕ ਮਾਮਲੇ, ਵਿਦਵਾਨ ਵਕਤਾ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਡੀਨ ਐਲੂਮਨੀ ਡਾ. ਸੁਮਿਤ ਕੁਮਾਰ, ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਇੰਚਾਰਜ ਡਾ. ਰੁਪਿੰਦਰਪਾਲ ਸਿੰਘ, ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਕਿਰਨਦੀਪ ਕੌਰ, ਡਾ. ਪਲਵਿੰਦਰ ਕੌਰ, ਡਾ. ਅਜੈਪਾਲ ਸਿੰਘ, ਜਸਵੀਰ ਸਿੰਘ ਅਤੇ ਵੱਖ—ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।