ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਵਿੱਚ ਜਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਲਈ ਇੱਕ ਹੀ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਲਾਗੂ ਸਾਰੀਆਂ ਸਹੂਲਤਾਂ ਦਾ ਲਾਭ ਦੇਣ ਲਈ ਵਿਸ਼ੇਸ਼ ਯੂ.ਡੀ.ਆਈ.ਡੀ. ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਲੋਂ ਜਿਲ੍ਹੇ ਦਾ ਸਮੂਹ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਪਾਂ ਵਿੱਚ ਸ਼ਮੂਲੀਅਤ ਕਰਦਿਆਂ ਆਪਣੇ ਨਵੇਂ ਮੈਡੀਕਲ ਸਰਟੀਫਿਕੇਟ ਜਾਂ ਪਹਿਲਾਂ ਬਣੇ ਸਰਟੀਫਿਕੇਟਾਂ ਨੂੰ ਡਿਜੀਟਾਈਜ਼ੇਸਨ ਕਰਵਾ ਲੈਂਣ ਤਾਂ ਜੋ ਪੰਜਾਬ ਸਰਕਾਰ ਵਲੋ ਚਲਾਈਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗਜਨ ਵਿਅਕਤੀ ਸਬੰਧਤ ਐਸ.ਐਮ.ਓ ਦਫਤਰ/ਆਂਗਣਵਾੜੀ ਵਰਕਰ/ਆਸ਼ਾ ਵਰਕਰ ਨਾਲ ਤਾਲਮੇਲ ਕਰਕੇ ਵੀ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾ ਸਕਦੇ ਹਨ ਜਿਸ ਲਈ ਲਾਭਪਾਤਰੀ ਨੂੰੰ 2 ਪਾਸਪੋਰਟ ਸਾਈਜ਼ ਫੋਟੇ, ਅਧਾਰ ਕਾਰਡ, ਜਨਮ ਮਿਤੀ ਦਾ ਸਬੂਤ ਅਤੇ ਜੇਕਰ ਪਹਿਲਾਂ ਮੈਡੀਕਲ ਸਰਟੀਫਿਕੇਟ ਬਣਿਆ ਹੈ ਉਹ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ।