- ਪਿੰਡ ਬੱਲੂਆਣਾ ਵਿੱਚ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ
ਅਬੋਹਰ (ਫਾਜ਼ਿਲਕਾ) 4 ਜੁਲਾਈ 2024 : ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਹ ਪਿੰਡ ਬੱਲੂਆਣਾ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਕਾਨੂੰਨ ਤਹਿਤ ਬਣਾਏ ਜਾ ਰਹੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ। ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਪਿਛਲੇ ਲਗਭਗ ਦੋ ਸਾਲਾਂ ਤੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਕਾਰਨ ਰਾਜ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਕੋਮਾਂਤਰੀ ਪੱਧਰ ਤੇ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਇਸੇ ਲਈ ਪਿੰਡ ਪੱਧਰ ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਉਹਨਾਂ ਨੇ ਕਿਹਾ ਕਿ ਜੇਕਰ ਸਾਡੇ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ਨਸ਼ਿਆਂ ਵਰਗੀਆਂ ਬੁਰੀਆਂ ਬਲਾਵਾਂ ਤੋਂ ਵੀ ਦੂਰ ਰਹਿਣਗੇ। ਵਿਧਾਇਕ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਐਨ੍ਹੀ ਵੱਡੀ ਤਾਦਾਤ ਵਿਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਜਲਦ ਹੀ ਪੁਲਿਸ ਵਿਭਾਗ ਵਿਚ ਵੀ ਭਰਤੀ ਆ ਰਹੀ ਹੈ। ਇਸ ਲਈ ਇਸ ਤਰਾਂ ਦੇ ਖੇਡ ਮੈਦਾਨ ਸਾਡੇ ਨੌਜਵਾਨਾਂ ਲਈ ਬਹੁਤ ਸਹਾਇਕ ਸਿੱਧ ਹੋਣਗੇ ਕਿਉਂਕਿ ਉਹ ਫਿਜੀਕਲ ਦੀ ਤਿਆਰੀ ਇੱਥੇ ਸਹਿਜੇ ਹੀ ਕਰ ਸਕਣਗੇ।