ਸ੍ਰੀ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਦੀ ਮੀਟਿੰਗ ਹੋਈ

ਸ੍ਰੀ ਫਤਿਹਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਭੱਟ ਦੀ ਅਗਵਾਈ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਹੋਈ । ਮੀਟਿੰਗ ਵਿੱਚ ਚੇਅਰਮੈਨ ਗੁਰਦੀਪ ਸਿੰਘ, ਜਨਰਲ ਸਕੱਤਰ ਜਤਿੰਦਰ ਸਿੰਘ ਰਠੌਰ , ਸਰਪ੍ਰਸਤ ਧਰਮਿੰਦਰ ਸਿੰਘ ਅਤੇ ਵਿਪਨ ਭਾਰਤਵਾਜ਼ ਸ਼ਾਮਿਲ ਹੋਏ । ਮੀਟਿੰਗ ਵਿੱਚ ਵੱਖ ਵਖ ਮੁੱਦਿਆਂ ਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਭੱਟ , ਚੇਅਰਮੈਨ ਗੁਰਦੀਪ ਸਿੰਘ ਅਤੇ ਸਰਪ੍ਰਸਤ ਧਰਮਿੰਦਰ ਸਿੰਘ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਹੈ, ਅਸੀਂ ਜਨਤਾ ਨੂੰ ਦਰਪੇਸ਼ ਆ ਰਹਿਆ ਮੁਸ਼ਕਲਾਂ ਨੂੰ ਪਹਿਲਾਂ ਵੀ ਚੁੱਕਦੇ ਆ ਰਹੇ ਹਾਂ ਅਤੇ ਹੁਣ ਵੀ ਜਨਤਾ ਦੀ ਆਵਾਜ਼ ਬਣ ਮੁੱਦੇ ਚੁੱਕਦੇ ਰਹਾਂਗੇ, ਸਮਾਜ ਦੀ ਕੁਰੀਤੀਆਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ । ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕਲੱਬ ਵੱਲੋਂ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਮੰਡੀ ਗੋਬਿੰਦਗੜ੍ਹ ਮੈਡੀਕਲ ਚੈਕਅਪ ਕੈਂਪ ਲਗਾਇਆ ਜਾਵੇਗਾ ਤੇ ਹੋਰ ਸਮਾਜਿਕ ਕੰਮਾਂ ਨੂੰ ਕਲੱਬ ਵੱਲੋਂ ਤਰਜੀਹ ਦਿੱਤੀ ਜਾਵੇਗੀ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪੱਤਰਕਾਰਾਂ ਨੂੰ ਫੀਲਡ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਸੰਪਰਕ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਜਾਵੇਗੀ ਤੇ ਉਹਨਾਂ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਖਰੋੜੀ , ਸੀਨੀਅਰ ਮੀਤ ਪ੍ਰਧਾਨ ਕਰਨ ਸ਼ਰਮਾ, ਦੀਪਕ ਸੂਦ , ਖਜਾਨਚੀ ਪਰਮਵੀਰ ਸਿੰਘ ਬਾਸੀ , ਕਲੱਬ ਮੈਂਬਰ ਅਮਿਤ ਕੁਮਾਰ , ਰਵਿੰਦਰ ਸਿੰਘ ਢਿੱਲੋ, ਜਸਕਰਨ ਸਿੰਘ ਰਠੌਰ , ਪਾਰਸ ਗੌਤਮ , ਸਕੱਤਰ ਸਾਹਿਬ ਮੜਕਣ ਤੇ ਹੋਰ ਮੌਜੂਦ ਸਨ ।